ਭਾਜਪਾ ਸਮਰਥਕ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ ''ਤਾ ਕਤਲ, ਮਾਲਦਾ ''ਚ ਫੈਲੀ ਸਨਸਨੀ

Thursday, Oct 22, 2026 - 12:18 PM (IST)

ਭਾਜਪਾ ਸਮਰਥਕ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ ''ਤਾ ਕਤਲ, ਮਾਲਦਾ ''ਚ ਫੈਲੀ ਸਨਸਨੀ

ਮਾਲਦਾ (ਪੱਛਮੀ ਬੰਗਾਲ) : ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਵਲੋਂ 35 ਸਾਲਾ ਭਾਰਤੀ ਜਨਤਾ ਪਾਰਟੀ ਦੇ ਸਮਰਥਕ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਦੌਰਾਨ ਇਕ ਅਧਿਕਾਰੀ ਨੇ ਦੱਸਿਆ ਮ੍ਰਿਤਕ ਭਾਜਪਾ ਸਮਰਥਕ ਦੀ ਪਛਾਣ ਸਮੀਰ ਘੋਸ਼ ਵਜੋਂ ਹੋਈ ਹੈ। 

ਇਹ ਵੀ ਪੜ੍ਹੋ : 'ਨੀਲਾ ਡਰੰਮ' ਕਾਂਡ ਵਾਲੀ ਮੁਸਕਾਨ ਦੀ ਧੀ ਨੂੰ ਗੋਦ ਲਏਗਾ ਮੁੰਬਈ ਦਾ ਇਹ ਇਨਫਲੁਐਂਸਰ, ਕੋਰਟ 'ਚ ਦਿੱਤੀ ਅਰਜ਼ੀ

ਸਮੀਰ ਘੋਸ਼ ਦਾ ਕਤਲ ਬੁੱਧਵਾਰ ਦੀ ਸ਼ਾਮ ਨੂੰ ਇੰਗਲਿਸ਼ ਬਾਜ਼ਾਰ ਪੁਲਸ ਸਟੇਸ਼ਨ ਖੇਤਰ ਦੇ ਰਾਮਕੇਲੀ ਖੇਤਰੀ ਵਿਚ ਕੀਤਾ ਗਿਆ, ਜਿਸ ਦੌਰਾਨ ਉਸ 'ਤੇ ਪਹਿਲਾਂ ਤੇਜ਼ਧਾਰ ਹੱਥਿਆਰਾਂ ਨਾਲ ਵਾਰ ਕੀਤਾ ਅਤੇ ਫਿਰ 2 ਗੋਲੀਆਂ ਚਲਾਈਆਂ ਗਈਆਂ। ਸਥਾਨਕ ਲੋਕਾਂ ਨੇ ਦਾਅਵਾ ਕੀਤਾ ਕਿ ਘੋਸ਼ ਦਾ ਕਤਲ ਇਕ ਵਿਰੋਧੀ ਰਾਜਨੀਤਿਕ ਪਾਰਟੀ ਨਾਲ ਜੁੜੇ ਲੋਕਾਂ ਵਲੋਂ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਕਤਲ ਤੋਂ ਬਾਅਦ ਇਲਾਕੇ ਵਿਚ 2 ਸਮੂਹਾਂ ਵਿਚਕਾਰ ਝੜਪਾਂ ਹੋ ਗਈਆਂ, ਜਿਸ ਦੌਰਾਨ ਘੱਟੋ-ਘੱਟ 6 ਲੋਕ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ : ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ

ਝੜਪ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਮਾਲਦਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪੁਲਸ ਨੇ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਭਾਰੀ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਸਥਿਤੀ ਕਾਬੂ ਹੇਠ ਹੈ।

ਇਹ ਵੀ ਪੜ੍ਹੋ : ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News