ਪ੍ਰਾਣ-ਪ੍ਰਤਿਸ਼ਠਾ ਸਮਾਰੋਹ ਦਾ ਸੱਦਾ ਠੁਕਰਾਉਣ ਵਾਲੀ ਕਾਂਗਰਸ ''ਤੇ ਭਾਜਪਾ ਨੇ ਵਿਨ੍ਹਿਆ ਨਿਸ਼ਾਨਾ, ਰਾਵਣ ਨਾਲ ਕੀਤੀ ਤੁਲਨਾ

Wednesday, Jan 10, 2024 - 10:55 PM (IST)

ਪ੍ਰਾਣ-ਪ੍ਰਤਿਸ਼ਠਾ ਸਮਾਰੋਹ ਦਾ ਸੱਦਾ ਠੁਕਰਾਉਣ ਵਾਲੀ ਕਾਂਗਰਸ ''ਤੇ ਭਾਜਪਾ ਨੇ ਵਿਨ੍ਹਿਆ ਨਿਸ਼ਾਨਾ, ਰਾਵਣ ਨਾਲ ਕੀਤੀ ਤੁਲਨਾ

ਨੈਸ਼ਨਲ ਡੈਸਕ- ਭਾਜਪਾ ਨੇ ਅਯੁੱਧਿਆ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਦਾ ਸੱਦਾ ਠੁਕਰਾਉਣ ਨੂੰ ਲੈ ਕੇ ਕਾਂਗਰਸ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪਾਰਟੀ ਨੇ ਕਾਂਗਰਸ ਦੇ ਇਸ ਰੁਖ਼ ਨੂੰ 'ਹਿੰਦੂ-ਵਿਰੋਧੀ' ਹੋਣ ਦਾ ਸਬੂਤ ਦੱਸਿਆ। 

ਭਾਜਪਾ ਦੇ ਬੁਲਾਰੇ ਨਲਿਨ ਕੋਹਲੀ ਨੇ ਕਿਹਾ ਕਿ ਕਾਂਗਰਸ ਨੇ ਪਿਛਲੇ ਕਈ ਦਹਾਕਿਆਂ ਤੋ ਰਾਮ ਮੰਦਰ ਦੇ ਮਾਮਲੇ 'ਚ ਕੋਈ ਕਦਮ ਨਹੀਂ ਚੁੱਕਿਆ ਤੇ ਇੱਥੋਂ ਤੱਕ ਕਿ ਭਗਵਾਨ ਰਾਮ ਦੀ ਹੋਂਦ 'ਤੇ ਵੀ ਸਵਾਲ ਉਠਾਏ ਸਨ। ਇਸ ਤੋਂ ਬਾਅਦ ਜੇਕਰ ਕਾਂਗਰਸ ਪਾਰਟੀ ਦੇ ਆਗੂ ਰਾਮ ਮੰਦਰ ਦੀ ਪ੍ਰਾਣ-ਪ੍ਰਤਿਸ਼ਠਾ 'ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦੇਣ ਤਾਂ ਇਸ ਗੱਲ 'ਤੇ ਸਾਨੂੰ ਹੈਰਾਨ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ- ਮੈਡੀਕਲ ਪ੍ਰੀਖਿਆ ਦੇਣ ਗਈ ਪ੍ਰੀਖਿਆਰਥੀ ਦੀ ਚੈਕਿੰਗ ਦੌਰਾਨ ਜੋ ਹੋਇਆ, ਸਭ ਰਹਿ ਗਏ ਹੈਰਾਨ, ਦੇਖੋ ਵੀਡੀਓ

ਇਸ ਬਾਰੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕਾਂਗਰਸ ਵੱਲੋਂ ਇਹ ਕੋਈ ਨਵੀਂ ਗੱਲ ਨਹੀਂ ਹੈ। ਉਹ ਤਾਂ ਭਗਵਾਨ ਰਾਮ ਨੂੰ ਕਾਲਪਨਿਕ ਦੱਸਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਨੇ ਰਾਮ ਮੰਦਰ ਦਾ ਬਾਈਕਾਟ ਕੀਤਾ ਹੈ, ਇਸੇ ਤਰ੍ਹਾਂ ਜਨਤਾ ਸਾਲ 2024 ਦੀਆਂ ਚੋਣਾਂ 'ਚ ਕਾਂਗਰਸ ਦਾ ਬਾਈਕਾਟ ਕਰੇਗੀ। 

ਭਾਜਪਾ ਦੀ ਸੀਨੀਅਰ ਨੇਤਾ ਸਮ੍ਰਿਤੀ ਇਰਾਨੀ ਨੇ ਕਿਹਾ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦੇਸ਼ ਭਰ ਦੇ ਸ਼ਰਧਾਲੂਆਂ ਲਈ ਇਕ ਮਾਣ ਵਾਲੀ ਗੱਲ ਹੈ, ਉੱਥੇ ਹੀ ਕਾਂਗਰਸ ਦਾ ਇਹ ਰਵੱਈਆ ਦਰਸਾਉਂਦਾ ਹੈ ਕਿ ਉਹ ਸਨਾਤਨ ਧਰਮ ਬਾਰੇ ਕੀ ਸੋਚਦੇ ਹਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਸ਼ੁਰੂ ਕੀਤੀ 'ਬਿੱਲ ਲਿਆਓ, ਇਨਾਮ ਪਾਓ' ਸਕੀਮ, ਜਾਣੋ ਕੀ ਹੈ ਪੂਰੀ ਯੋਜਨਾ

ਇਸ ਮੌਕੇ ਮਨੋਜ ਤਿਵਾਰੀ ਨੇ ਕਿਹਾ ਕਿ ਕਾਂਗਰਸ ਆਗੂਆਂ ਨੇ ਆਪਣਾ ਦਿਮਾਗੀ ਸੰਤੁਲਨ ਗੁਆ ਲਿਆ ਹੈ, ਜਿਸ ਤਰ੍ਹਾਂ ਰਾਵਣ ਨੇ ਤ੍ਰੇਤਾ ਯੁਗ 'ਚ ਗੁਆ ਲਿਆ ਸੀ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ 'ਚ ਦੇਸ਼ 'ਚ ਇਕ ਵਾਰ ਫਿਰ ਤੋਂ ਤ੍ਰੇਤਾ ਯੁਗ 'ਚ ਰਾਮ ਰਾਜ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਰਾਮ ਮੰਦਰ ਦੀ ਪ੍ਰਾਣ-ਪ੍ਰਤਿਸ਼ਠਾ 'ਚ ਸ਼ਾਮਲ ਨਹੀਂ ਹੋਣਗੇ, ਉਨ੍ਹਾਂ ਨੂੰ ਇਸ ਗੱਲ ਦਾ ਸਾਰੀ ਉਮਰ ਪਛਤਾਵਾ ਰਹੇਗਾ। 

ਇਹ ਵੀ ਪੜ੍ਹੋ- IPL ਦੇ ਇਸ ਮਸ਼ਹੂਰ ਖਿਡਾਰੀ ਦਾ ਕਰੀਅਰ ਖ਼ਤਰੇ 'ਚ, ਜ਼ਬਰ-ਜਨਾਹ ਮਾਮਲੇ 'ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News