ਕੇਜਰੀਵਾਲ ਨੂੰ ਲੋਕ ਸਭਾ ਦੀਆਂ ਚੋਣਾਂ ਦੌਰਾਨ ਪ੍ਰਚਾਰ ਕਰਨ ਤੋਂ ਰੋਕਣ ਦੀ ਭਾਜਪਾ ਕਰ ਰਹੀ ਹੈ ਕੋਸ਼ਿਸ਼ : ਆਪ

01/14/2024 11:24:11 AM

ਨਵੀਂ ਦਿੱਲੀ- ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਦੀਆਂ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਣ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ‘ਦੁਰਵਰਤੋਂ’ ਕਰ ਰਹੀ ਹੈ। ਰਾਏ ਦੀ ਟਿੱਪਣੀ ਅਜਿਹੇ ਸਮੇਂ ਆਈ ਜਦੋਂ ਈ. ਡੀ. ਨੇ ਕੇਜਰੀਵਾਲ ਨੂੰ ਚੌਥਾ ਸੰਮਨ ਭੇਜਿਆ ਹੈ। ਸ਼ਨੀਵਾਰ ਇੱਥੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਵਾਤਾਵਰਣ ਮੰਤਰੀ ਨੇ ਕੇਜਰੀਵਾਲ ਨੂੰ ਈ. ਡੀ. ਦੇ ਸੰਮਨ ਦੇ ਸਮੇਂ ’ਤੇ ਸਵਾਲ ਕੀਤਾ ਅਤੇ ਕਿਹਾ ਕਿ ਇਹ 18 ਜਨਵਰੀ ਤੋਂ ਗੋਆ ਦੇ ਦੌਰੇ ਤੋਂ ਪਹਿਲਾਂ ਆਇਆ ਹੈ।
ਰਾਏ ਨੇ ਕਿਹਾ ਕਿ ਈ. ਡੀ. ਨੂੰ ਭਾਜਪਾ ਦਾ ਸਿਆਸੀ ਹਥਿਆਰ ਬਣਨ ਤੋਂ ਬਚਣਾ ਚਾਹੀਦਾ ਹੈ। ਸੰਮਨ ਦੀ ਜਾਣਕਾਰੀ ਦਿੱਲੀ ਦੇ ਮੁੱਖ ਮੰਤਰੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਮੀਡੀਆ ਨੂੰ ਲੀਕ ਕਰ ਦਿੱਤੀ ਗਈ। ਇਹ ਪੁੱਛੇ ਜਾਣ ’ਤੇ ਕਿ ਕੀ ਕੇਜਰੀਵਾਲ ਇਸ ਵਾਰ ਈ. ਡੀ. ਦੇ ਸਾਹਮਣੇ ਪੇਸ਼ ਹੋਣਗੇ, ਰਾਏ ਨੇ ਕਿਹਾ ਕਿ ਉਹ ਕਾਨੂੰਨੀ ਸਲਾਹਕਾਰਾਂ ਨਾਲ ਸਲਾਹ ਕਰ ਰਹੇ ਹਨ। ਉਸ ਅਨੁਸਾਰ ਕਾਰਵਾਈ ਕਰਨਗੇ। ਕੇਜਰੀਵਾਲ ਨੂੰ 18 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


Aarti dhillon

Content Editor

Related News