ਕੇਜਰੀਵਾਲ ਦਾ ਦਾਅਵਾ- ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਭਾਜਪਾ
Saturday, Mar 09, 2024 - 03:14 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ 'ਵਿਕਾਸ' ਦੇ ਮਾਡਲ 'ਤੇ ਕੰਮ ਕਰ ਰਹੀ ਹੈ ਜਦਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵਿਰੋਧੀ ਦਲਾਂ ਨੂੰ ਖ਼ਤਮ ਕਰਨ ਅਤੇ ਉਨ੍ਹਾਂ ਦੀਆਂ ਸਰਕਾਰਾਂ ਨੂੰ ਸੁੱਟ ਕੇ 'ਵਿਨਾਸ਼' ਦਾ ਮਾਡਲ ਅਪਣਾ ਰਹੀ ਹੈ। ਹਾਲ ਹੀ 'ਚ 'ਆਪ' ਸਰਕਾਰ ਵੱਲੋਂ ਵਿਧਾਨ ਸਭਾ 'ਚ ਪੇਸ਼ ਕੀਤੇ ਗਏ 2024-25 ਦੇ ਬਜਟ 'ਤੇ ਸਦਨ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਇਹ ਇੰਨਾ ਵਧੀਆ ਬਜਟ ਹੈ ਕਿ ਲੋਕ ਹੁਣ ਕਹਿ ਰਹੇ ਹਨ ਕਿ 'ਆਪ'-ਕਾਂਗਰਸ ਗਠਜੋੜ ਦਿੱਲੀ ਦੀਆਂ ਸਾਰੀਆਂ 7 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰੇਗਾ। ਕੇਜਰੀਵਾਲ ਨੇ ਕਿਹਾ ਕਿ ਬਜਟ 'ਚ ਐਲਾਨੀ 'ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ' ਤਹਿਤ ਪਰਿਵਾਰ ਦੀ ਹਰੇਕ ਔਰਤ ਨੂੰ 1000 ਰੁਪਏ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਉਸ ਨੂੰ ਜੇਲ੍ਹ ਭੇਜਣ ਦੀ ਯੋਜਨਾ ਬਣਾਈ ਜਾ ਰਹੀ ਹੈ।
दिल्ली में इस बार का हमारा बजट हमारी माताओं-बहनों को और सशक्त एवं मज़बूत बनाने वाला बजट है। दिल्ली विधानसभा के बजट सत्र में संबोधन। LIVE https://t.co/vg3xWI4ppA
— Arvind Kejriwal (@ArvindKejriwal) March 9, 2024
ਕੇਜਰੀਵਾਲ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੀ ਯਾਦ ਕੀਤਾ, ਜੋ ਇਸ ਸਮੇਂ ਆਬਕਾਰੀ ਨੀਤੀ ਨਾਲ ਜੁੜੇ ਇਕ ਮਾਮਲੇ 'ਚ ਜੇਲ੍ਹ 'ਚ ਬੰਦ ਹਨ। ਉਨ੍ਹਾਂ ਕਿਹਾ,''ਮੈਨੂੰ ਉਮੀਦ ਹੈ ਕਿ ਅਗਲੇ ਸਾਲ ਉਹ (ਸਿਸੋਦੀਆ) ਵਿਧਾਨ ਸਭਾ 'ਚ ਬਜਟ ਪੇਸ਼ ਕਰਨਗੇ।'' ਕੇਜਰੀਵਾਲ ਨੇ ਸਮਾਜ ਦੇ ਹਰ ਵਰਗ ਦਾ ਧਿਆਨ ਰੱਖਣ ਵਾਲਾ 'ਸ਼ਾਨਦਾਰ' ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਆਤਿਸ਼ੀ ਦੀ ਵੀ ਤਾਰੀਫ਼ ਕੀਤੀ। ਭਾਜਪਾ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਮਈ 2014 ਵਿਚ ਕੇਂਦਰ ਵਿਚ ਵੱਡੇ ਫ਼ਤਵੇ ਨਾਲ ਸੱਤਾ ਵਿਚ ਆਈ ਸੀ ਪਰ ਇਸ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦਾ ਇਸਤੇਮਾਲ ਕਰ ਕੇ ਵਿਰੋਧੀ ਦਲਾਂ ਨੂੰ ਨਿਸ਼ਾਨਾ ਬਣਾ ਕੇ 'ਵਿਨਾਸ਼' ਦਾ ਮਾਡਲ ਅਪਣਾਇਆ। ਕੇਜਰੀਵਾਲ ਨੇ ਭਾਜਪਾ 'ਤੇ ਦਿੱਲੀ ਸਰਕਾਰ ਨੂੰ ਸੁੱਟਣ ਲਈ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਤੋੜਨ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਨੂੰ ਰੋਕਣ ਦਾ ਦੋਸ਼ ਲਾਇਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e