CM ਕੇਜਰੀਵਾਲ ਦੇ ਘਰ 'ਤੇ ਹਮਲਾ, ਮਨੀਸ਼ ਸਿਸੋਦੀਆ ਨੇ ਭਾਜਪਾ 'ਤੇ ਲਾਇਆ ਵੱਡਾ ਇਲਜ਼ਾਮ

Wednesday, Mar 30, 2022 - 03:51 PM (IST)

CM ਕੇਜਰੀਵਾਲ ਦੇ ਘਰ 'ਤੇ ਹਮਲਾ, ਮਨੀਸ਼ ਸਿਸੋਦੀਆ ਨੇ ਭਾਜਪਾ 'ਤੇ ਲਾਇਆ ਵੱਡਾ ਇਲਜ਼ਾਮ

ਨਵੀਂ ਦਿੱਲੀ- ਅਰਵਿੰਦ ਕੇਜਰੀਵਾਲ ਦੇ ਘਰ 'ਤੇ ਹੋਏ ਹਮਲੇ ਨੂੰ ਲੈ ਕੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਸਿਸੋਦੀਆ ਨੇ ਭਾਜਪਾ 'ਤੇ ਵੱਡਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਜੀ ਦਾ ਕਤਲ ਕਰਵਾਉਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਸਿਸੋਦੀਆ ਨੇ ਕਿਹਾ ਕਿ ਪੁਲਸ ਦੀ ਵੀ ਇਸ 'ਚ ਮਿਲੀਭਗਤ ਹੈ। ਉਨ੍ਹਾਂ ਕਿਹਾ ਕਿ ਪੁਲਸ ਹੀ ਭਾਜਪਾ ਦੇ ਗੁੰਡਿਆਂ ਨੂੰ ਕੇਜਰੀਵਾਲ ਦੇ ਘਰ ਤੱਕ ਲੈ ਕੇ ਆਈ। ਪੰਜਾਬ 'ਚ ਆਪ' ਦੀ ਜਿੱਤ ਤੋਂ  ਭਾਜਪਾ ਬੌਖਲਾ ਗਈ ਹੈ ਅਤੇ ਉਸ ਦੇ ਵਰਕਰ ਇਸ ਤਰ੍ਹਾਂ ਦੀਆਂ ਹਰਕਤਾਂ ਕਰ ਰਹੇ ਹਨ। 

 

ਉਨ੍ਹਾਂ ਕਿਹਾ ਕਿ ਇਨ੍ਹਾਂ ਗੁੰਡਿਆਂ ਨੇ ਪੁਲਸ ਦੇ ਹੁੰਦੇ ਹੋਏ ਕੇਜਰੀਵਾਲ ਦੇ ਘਰ ਸੀ.ਸੀ.ਟੀ.ਵੀ. ਕੈਮਰੇ, ਸਕਿਓਰਿਟੀ ਬੈਰੀਅਰ ਅਤੇ ਗੇਟ 'ਤੇ ਲੱਗੇ ਬੂਮ ਬੈਰੀਅਰ ਤੋੜੇ ਪਰ 'ਆਪ' ਦਾ ਸਫ਼ਰ ਰੁਕਣ ਵਾਲਾ ਨਹੀਂ, ਭਾਜਪਾ ਭਾਵੇਂ ਜੋ ਕਰ ਲਵੇ। ਸਿਸੋਦੀਆ ਨੇ ਕਿਹਾ ਕਿ ਮੈਂ ਭਾਜਪਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਕੇਜਰੀਵਾਲ ਜੀ 'ਤੇ ਹਮਲਾ ਕਰ ਕੇ ਉਨ੍ਹਾਂ ਦੇ ਕਤਲ ਦੀ ਸਾਜਿਸ਼ ਨੂੰ ਇਹ ਦੇਸ਼ ਬਰਦਾਸ਼ਤ ਨਹੀਂ ਕਰੇਗਾ। ਦੱਸਣਯੋਗ ਹੈ ਕਿ ਭਾਰਤੀ ਜਨਤਾ ਯੂਥ ਮੋਰਚਾ (ਭਾਜਯੁਮੋ) ਦੇ ਵਰਕਰ ਕੇਜਰੀਵਾਲ ਦੇ ਘਰ 'ਤੇ 'ਦਿ ਕਸ਼ਮੀਰ ਫਾਈਲਜ਼' 'ਤੇ ਦਿੱਤੇ ਗਏ ਉਨ੍ਹਾਂ ਦੇ ਬਿਆਨ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਸਨ। ਭਾਜਯੁਮੋ ਦੇ ਰਾਸ਼ਟਰੀ ਸਕੱਤਰ ਤਜਿੰਦਰ ਸਿੰਘ ਬੱਗਾ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਇਹ ਪ੍ਰਦਰਸ਼ਨ ਕਰਨ ਦੀ ਜਾਣਕਾਰੀ ਦਿੱਤੀ ਸੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਅਰਵਿੰਦ ਕੇਜਰੀਵਾਲ ਦੇ ਘਰ 'ਤੇ ਹਮਲਾ, CCTV ਕੈਮਰੇ ਤੋੜੇ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News