CBI ਵਲੋਂ ਰਾਬੜੀ ਤੋਂ ਪੁੱਛ-ਗਿੱਛ, ਪ੍ਰਿਯੰਕਾ ਬੋਲੀ- BJP ਵਿਰੋਧ ਧਿਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ

03/06/2023 4:15:34 PM

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਨੌਕਰੀ ਦੇ ਬਦਲੇ ਜ਼ਮੀਨ ਘਪਲੇ ਮਾਮਲੇ 'ਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਸੀ. ਬੀ. ਆਈ. ਵਲੋਂ ਪੁੱਛ-ਗਿੱਛ ਕੀਤੇ ਜਾਣ 'ਤੇ ਭਾਜਪਾ ਨੂੰ ਨਿਸ਼ਾਨੇ 'ਤੇ ਲਿਆ। ਪ੍ਰਿਯੰਕਾ ਨੇ ਦੋਸ਼ ਲਾਇਆ ਕਿ ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਾਲੂ ਪ੍ਰਸਾਦ ਅਤੇ ਉਨ੍ਹਾਂ ਦਾ ਪਰਿਵਾਰ ਨਹੀਂ ਝੁਕੇ, ਇਸ ਲਈ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨੌਕਰੀ ਦੇ ਬਦਲੇ ਜ਼ਮੀਨ ਘਪਲਾ ਮਾਮਲਾ : CBI ਦਲ ਰਾਬੜੀ ਦੇਵੀ ਦੇ ਘਰ ਪੁੱਜਿਆ

ਪ੍ਰਿਯੰਕਾ ਨੇ ਟਵੀਟ ਕੀਤਾ ਕਿ ਜੋ ਵਿਰੋਧੀ ਧਿਰ ਦਾ ਨੇਤਾ ਭਾਜਪਾ ਸਾਹਮਣੇ ਝੁਕਣ ਲਈ ਤਿਆਰ ਨਹੀਂ ਹੈ, ਉਨ੍ਹਾਂ ਨੂੰ ED-CBI ਜ਼ਰੀਏ ਪਰੇਸ਼ਾਨ ਕੀਤਾ ਜਾ ਰਿਹਾ ਹੈ। ਅੱਜ ਰਾਬੜੀ ਦੇਵੀ ਜੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਲਾਲੂ ਪ੍ਰਸਾਦ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਾਲਾਂ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ, ਕਿਉਂਕਿ ਉਹ ਝੁਕੇ ਨਹੀਂ। ਭਾਜਪਾ ਵਿਰੋਧ ਧਿਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ।

Tanu

This news is Content Editor Tanu