ਨੈਸ਼ਨਲ ਕਾਨਫਰੰਸ ਅਤੇ ਪੀ. ਡੀ. ਪੀ. ਨਾ ਕਰਨ ਦੇਸ਼ ਹਿੱਤ ਨਾਲ ਸਮਝੌਤਾ : ਭਾਜਪਾ
Sunday, Aug 25, 2024 - 10:24 PM (IST)
ਨਵੀਂ ਦਿੱਲੀ, (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੀਆਂ ਸਿਆਸੀ ਪਾਰਟੀਆਂ ਆਪਣੇ ਹਿਸਾਬ ਨਾਲ ਚੋਣ ਵਾਅਦੇ ਕਰ ਸਕਦੀਆਂ ਹਨ ਪਰ ਜੇ ਉਨ੍ਹਾਂ ਨੇ ਆਪਣੇ ਮੈਨੀਫੈਸਟੋ ’ਚ ਪੱਥਰਬਾਜ਼ਾਂ, ਅੱਤਵਾਦੀਆਂ ਅਤੇ ਪਾਕਿਸਤਾਨ ਤੋਂ ਪੈਸਾ ਹਾਸਲ ਕਰਨ ਵਾਲਿਆਂ ਦਾ ਸਮਰਥਨ ਕੀਤਾ ਤਾਂ ਕੇਂਦਰ ਸਰਕਾਰ ਕਾਰਵਾਈ ਕਰੇਗੀ।
ਭਾਜਪਾ ਦੇ ਸੀਨੀਅਰ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਪਾਰਟੀ ਹੈੱਡਕੁਆਰਟਰ ’ਚ ਪੱਤਰਕਾਰ ਸੰਮੇਲਨ ’ਚ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ, “ਉਹ ਚੋਣਾਂ ਲਈ ਜੋ ਮਰਜ਼ੀ ਕਹਿਣ, ਦੇਸ਼ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਭਾਵੇਂ ਉਹ ਮਹਿਬੂਬਾ ਮੁਫਤੀ ਹੋਣ, ਫਾਰੂਕ ਅਬਦੁੱਲਾ ਹੋਣ ਜਾਂ ਉਮਰ ਅਬਦੁੱਲਾ।”
ਉਨ੍ਹਾਂ ਕਿਹਾ, “ਜੇ ਉਹ ਆਪਣੇ ਮੈਨੀਫੈਸਟੋ ’ਚ ਪੱਥਰਬਾਜ਼ਾਂ, ਅੱਤਵਾਦੀਆਂ ਅਤੇ ਪਾਕਿਸਤਾਨ ਤੋਂ ਪੈਸਾ ਲੈਣ ਵਾਲਿਆਂ ਦਾ ਸਮਰਥਨ ਕਰਦੇ ਹਨ ਤਾਂ ਭਾਰਤ ਸਰਕਾਰ ਸਖ਼ਤ ਕਾਰਵਾਈ ਕਰੇਗੀ। ਇਹ ਗੱਲ ਬਿਲਕੁੱਲ ਸਪੱਸ਼ਟ ਹੋਣੀ ਚਾਹੀਦੀ ਹੈ।”