ਮਮਤਾ ਬੈਨਰਜੀ ਦਾ ਵੱਡਾ ਦਾਅਵਾ, ਲੋਕ ਸਭਾ ਚੋਣਾਂ ''ਚ 200 ਸੀਟਾਂ ਵੀ ਨਹੀਂ ਜਿੱਤ ਸਕੇਗੀ ਭਾਜਪਾ
Saturday, Apr 13, 2024 - 05:06 PM (IST)
ਜਲਪਾਈਗੁੜੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਆਗਾਮੀ ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) 200 ਸੀਟਾਂ 'ਤੇ ਵੀ ਜਿੱਤ ਦਰਜ ਨਹੀਂ ਕਰ ਸਕੇਗੀ। ਇਸਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀ ਜਾ ਰਹੀ ਗਾਰੰਟੀ ਨੂੰ ਝੂਠਾ ਕਰਾਰ ਦਿੱਤਾ।
ਉੱਤਰੀ ਬੰਗਾਲ ਦੇ ਜਲਪਾਈਗੁੜੀ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਬੈਨਰਜੀ ਨੇ ਦੋਸ਼ ਲਗਾਇਆ ਕਿ ਭਾਜਪਾ ਭੀਬ ਰਾਓ ਅੰਬੇਡਕਰ ਦੁਆਰਾ ਬਣਾਏ ਗਏ ਸੰਵਿਧਾਨ ਨੂੰ ਨਸ਼ਟ ਕਰ ਰਹੀ ਹੈ। ਤ੍ਰਿਣਮੂਲ ਕਾਂਗਰਸ ਦੀ ਚੋਣ ਰੈਲੀ 'ਚ ਉਨ੍ਹਾਂ ਕਿਹਾ ਕਿ ਭਾਜਪਾ 200 ਸੀਟਾਂ ਵੀ ਨਹੀਂ ਜਿੱਤੇਗੀ। ਉਨ੍ਹਾਂ ਉੱਤਰ ਬੰਗਾਲ ਲਈ ਕੀ ਕੀਤਾ ਹੈ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਗਾਰੰਟੀ' ਦੇ ਝਾਂਸੇ ਨਾ ਆਓ। ਇਹ ਕੁਝ ਹੋਰ ਨਹੀਂ ਸਗੋਂ ਚੁਣਾਵੀ ਜੁਮਲਾ ਹੈ।
ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨ.ਡੀ.ਏ.) ਨੇ ਆਉਣ ਵਾਲੀਆਂ ਚੋਣਾਂ ਵਿੱਚ 400 ਤੋਂ ਵੱਧ ਲੋਕ ਸਭਾ ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ। ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ਤੁਸੀਂ (ਭਾਜਪਾ) ਦੇਸ਼ ਦੇ ਸੰਵਿਧਾਨ ਨੂੰ ਤਬਾਹ ਕਰ ਦਿੱਤਾ ਹੈ ਜੋ ਬਾਬਾ ਸਾਹਿਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੀ।