ਭਾਜਪਾ ਸੱਤਾ ''ਚ ਆਈ ਤਾਂ ਗ੍ਰਹਿ ਮੰਤਰੀ ਅਮਿਤ ਸਾਹ ਹੋਣਗੇ: ਕੇਜਰੀਵਾਲ

05/10/2019 1:10:27 PM

ਨਵੀਂ ਦਿੱਲੀ—ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਸੱਤਾ 'ਚ ਆਈ ਤਾਂ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਅਗਲੇ ਗ੍ਰਹਿ ਮੰਤਰੀ ਹੋਣਗੇ। ਉਨ੍ਹਾਂ ਨੇ ਇੱਕ ਟਵੀਟ ਕਰਕੇ ਕਿਹਾ ਕਿ ਲੋਕਾਂ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਅਮਿਤ ਸ਼ਾਹ ਨੂੰ ਗ੍ਰਹਿ ਮੰਤਰਾਲੇ ਮਿਲਿਆ ਤਾਂ ਦੇਸ਼ ਦਾ ਕੀ ਹਾਲ ਹੋਵੇਗਾ। ਉਨ੍ਹਾਂ ਨੇ ਟਵੀਟ ਰਾਹੀਂ ਇਹ ਵੀ ਕਿਹਾ, ''ਚੋਣਾਂ ਤੋਂ ਪਹਿਲਾਂ ਸੋਚੋ।'' ਆਪਣੇ ਟਵੀਟ ਦੇ ਨਾਲ ਉਨ੍ਹਾਂ ਨੇ ਇੱਕ ਪੋਲਿੰਗ ਏਜੰਸੀ ਦੀ ਪੋਸਟ ਵੀ ਟੈਗ ਕੀਤੀ ਹੈ, ਜਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਜੇਕਰ ਮੋਦੀ ਦੀ ਵਾਪਸੀ ਹੁੰਦੀ ਹੈ ਤਾਂ ਅਮਿਤ ਸ਼ਾਹ ਖੁਦ ਨੂੰ ਗ੍ਰਹਿ ਮੰਤਰੀ ਦੀ ਅਹੁਦੇ 'ਤੇ ਦੇਖਣਾ ਚਾਹੁਣਗੇ।

ਇਸ 'ਚ ਕਿਹਾ ਗਿਆ ਹੈ ਕਿ ਆਰਥਿਕ ਸਲਾਹਕਾਰ ਅਰਵਿੰਦ ਵਿਰਮਾਨੀ ਅਤੇ ਆਰ. ਬੀ. ਆਈ. ਦੇ ਸਾਬਕਾ ਗਵਰਨਰ ਵਿਮਲ ਜਾਲਾਨ ਚੰਗੇ ਵਿੱਤ ਮੰਤਰੀ ਹੋ ਸਕਦੇ ਹਨ। ਦੱਸ ਦੇਈਏ ਕਿ ਦਿੱਲੀ ਦੀਆਂ ਸੱਤ ਸੰਸਦੀ ਸੀਟਾਂ ਲਈ 12 ਮਈ ਨੂੰ ਵੋਟਿੰਗ ਹੋਵੇਗੀ।

Iqbalkaur

This news is Content Editor Iqbalkaur