''35 ਸਾਲਾਂ ਤਕ ਹੋਰ ਸੱਤਾ ''ਚ ਰਹੇਗੀ BJP'', ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਾਅਵਾ
Saturday, Aug 17, 2024 - 08:53 PM (IST)
ਨਵੀਂ ਦਿੱਲੀ- ਸ਼ਨੀਵਾਰ ਨੂੰ ਦਿੱਲੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਅਧਿਕਾਰੀਆਂ ਦੀ ਬੈਠਕ ਹੋਈ। ਇਸ ਬੈਠਕ 'ਚ ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਬੈਠਕ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ 35 ਸਾਲ ਹੋਰ ਸੱਤਾ 'ਚ ਰਹੇਗੀ। ਭਾਜਪਾ ਨੂੰ 35 ਸਾਲਾਂ ਤੱਕ ਸੱਤਾ ਤੋਂ ਕੋਈ ਨਹੀਂ ਹਟਾ ਸਕਦਾ।
ਸ਼ਾਹ ਨੇ ਕਿਹਾ ਕਿ ਭਾਜਪਾ ਦੀਆਂ ਜੜ੍ਹਾਂ ਮਜ਼ਬੂਤ ਹਨ, ਸੰਗਠਨ ਮਜ਼ਬੂਤ ਹੈ। ਜਿੱਥੇ ਭਾਜਪਾ ਸੱਤਾ ਵਿੱਚ ਹੈ, ਉੱਥੋਂ ਜਾਂਦੀ ਨਹੀਂ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਜਿੱਥੇ ਵੀ ਜਾਂਦੀ ਹੈ, ਉਥੇ ਕਦੇ ਵਾਪਸ ਨਹੀਂ ਆਉਂਦੀ।
ਤੁਹਾਨੂੰ ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਭਾਜਪਾ 'ਚ ਮੀਟਿੰਗਾਂ ਦਾ ਦੌਰ ਜਾਰੀ ਹੈ।