''ਆਪ''-ਕਾਂਗਰਸ ਗਠਜੋੜ ਦਾ ਕੋਈ ਅਸਰ ਨਹੀਂ, ਦਿੱਲੀ ਦੀਆਂ ਸਾਰੀਆਂ 7 ਸੀਟਾਂ ''ਤੇ ਭਾਜਪਾ ਜਿੱਤੇਗੀ : ਬਾਂਸੁਰੀ ਸਵਰਾਜ

03/20/2024 1:11:24 PM

ਨਵੀਂ ਦਿੱਲੀ- ਲੋਕ ਸਭਾ ਚੋਣਾਂ 'ਚ ਦਿੱਲੀ 'ਚ ਭਾਜਪਾ ਦੀ ਸਭ ਤੋਂ ਘੱਟ ਉਮਰ ਦੀ ਉਮੀਦਵਾਰ ਬਾਂਸੁਰੀ ਸਵਰਾਜ ਦਾ ਕਹਿਣਾ ਹੈ ਕਿ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ 'ਸੁਆਰਥ' 'ਤੇ ਆਧਾਰਿਤ ਹੈ ਅਤੇ ਇਸ ਦਾ ਉਨ੍ਹਾਂ ਦੀ ਪਾਰਟੀ 'ਤੇ ਕੋਈ ਅਸਰ ਨਹੀਂ ਪਵੇਗਾ। ਉਹ ਰਾਜਧਾਨੀ ਦੀਆਂ 7 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰੇਗੀ। ਮਰਹੂਮ ਭਾਜਪਾ ਨੇਤਾ ਸੁਸ਼ਮਾ ਸਵਰਾਜ ਦੀ ਪੁੱਤਰੀ ਬਾਂਸੁਰੀ ਨੇ ਇਕ ਨਿਊਜ਼ ਏਜੰਸੀ ਨਾਲ ਇੰਟਰਵਿਊ ਵਿਚ ਕਿਹਾ ਕਿ 'ਅਬਕੀ ਬਾਰ 400 ਪਾਰ' ਸਿਰਫ ਨਾਅਰਾ ਨਹੀਂ ਹੈ, ਬਲਕਿ ਇਕ ਸੰਕਲਪ ਹੈ, ਜਿਸ ਨੂੰ ਸਮਰਪਿਤ ਭਾਜਪਾ ਵਰਕਰਾਂ ਦੇ ਸਹਿਯੋਗ ਅਤੇ ਜਨਤਾ ਦੇ ਸਮਰਥਨ ਨਾਲ ਅਸਲੀਅਤ ਵਿਚ ਬਦਲਿਆ ਜਾਵੇਗਾ। 

ਇਹ ਵੀ ਪੜ੍ਹੋ- ਸਾਲ 1951 ਤੋਂ ਲੈ ਕੇ ਹੁਣ ਤੱਕ 71 ਹਜ਼ਾਰ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ, ਜਾਣੋ ਕਿੱਥੇ ਹੁੰਦਾ ਹੈ ਰਾਸ਼ੀ ਦਾ ਇਸਤੇਮਾਲ

ਨਵੀਂ ਦਿੱਲੀ ਲੋਕ ਸਭਾ ਖੇਤਰ ਤੋਂ ਭਾਜਪਾ ਉਮੀਦਵਾਰ ਬਾਂਸੁਰੀ ਸਵਰਾਜ ਨੇ ਕਿਹਾ ਕਿ ਦਿੱਲੀ 'ਚ ਆਪ-ਕਾਂਗਰਸ ਗਠਜੋੜ ਦਾ ਕੋਈ ਅਸਰ ਨਹੀਂ ਹੋਵੇਗਾ। ਅਸੀਂ ਬਹੁਤ ਸਕਾਰਾਤਮਕ ਮੁਹਿੰਮ ਚਲਾ ਰਹੇ ਹਾਂ ਅਤੇ 10 ਸਾਲ ਦੇ ਰਿਪੋਰਟ ਕਾਰਡ ਨਾਲ ਲੋਕਾਂ ਵਿਚਾਲੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਜੋ ਕਿਹਾ, ਉਹ ਕੀਤਾ। ਮੈਨੀਫੈਸਟੋ ਵਿਚ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਗਏ, ਚਾਹੇ ਧਾਰਾ-30 ਨੂੰ ਹਟਾਉਣਾ ਹੋਵੇ, ਰਾਮ ਮੰਦਰ ਦਾ ਨਿਰਮਾਣ ਹੋਵੇ ਜਾਂ ਸੰਸਦ ਅਤੇ ਸੂਬਾ ਵਿਧਾਨਸਭਾਵਾਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਲਈ ਕਾਨੂੰਨ ਲਿਆਉਣਾ ਹੋਵੇ।

ਇਹ ਵੀ ਪੜ੍ਹੋ- ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਨੋਟੀਫ਼ਿਕੇਸ਼ਨ ਕੀਤੀ ਜਾਰੀ

ਬਾਂਸੁਰੀ ਨੇ ਅੱਗੇ ਕਿਹਾ ਕਿ ਜਦੋਂ ਸਵਾਰਥ ਦੀ ਸਿਆਸਤ ਹੁੰਦੀ ਹੈ ਤਾਂ ਰਾਸ਼ਟਰ ਧਰਮ ਅਤੇ ਰਾਜ ਧਰਮ ਦੋਹਾਂ ਦੀ ਬਲੀ ਚੜ੍ਹਾਈ ਜਾਂਦੀ ਹੈ। ਇਸ ਲਈ ਇਹ ਗਠਜੋੜ ਨਹੀਂ ਚਲੇਗਾ। ਦਿੱਲੀ ਵਿਚ ਕਾਂਗਰਸ ਨਾਲ ਸੀਟ ਵੰਡ ਦੇ ਸਮਝੌਤੇ ਤਹਿਤ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਆਮ ਆਦਮੀ ਪਾਰਟੀ ਨੇ ਸੋਮਨਾਥ ਭਾਰਤੀ ਨੂੰ ਮੈਦਾਨ ਵਿਚ ਉਤਾਰਿਆ ਹੈ। ਬਾਂਸੁਰੀ ਸਵਰਾਜ ਨੇ ਕਿਹਾ ਕਿ ਉਨ੍ਹਾਂ ਨੂੰ ਨਵੀਂ ਦਿੱਲੀ ਸੰਸਦੀ ਖੇਤਰ ਵਿਚ ਪ੍ਰਚਾਰ ਕਰਦੇ ਸਮੇਂ ਲੋਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਬਾਂਸੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਮੰਚ 'ਤੇ ਬੈਠਣਾ ਅਤੇ ਭਾਸ਼ਣ ਦੇਣਾ ਪਸੰਦ ਨਹੀਂ ਹੈ। ਇਸ ਦੀ ਬਜਾਏ ਮੈਨੂੰ ਲੋਕਾਂ ਵਿਚਾਲੇ ਜਾਣਾ ਅਤੇ ਉਨ੍ਹਾਂ ਨਾਲ ਗੱਲ ਕਰਨਾ ਪਸੰਦ ਹੈ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: BJP ਨੇ ਚੋਣ ਮੈਦਾਨ 'ਚ ਉਤਾਰੇ 6 ਸਾਬਕਾ ਮੁੱਖ ਮੰਤਰੀ, ਖੱਟੜ ਸਣੇ ਇਹ ਆਗੂ ਲੜਨਗੇ ਚੋਣ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Tanu

Content Editor

Related News