ਭਾਜਪਾ ਕਰਨਾਟਕ ਵਿਧਾਨ ਸਭਾ ਚੋਣਾਂ ਭਾਰੀ ਬਹੁਮਤ ਨਾਲ ਜਿੱਤੇਗੀ: ਮੁੱਖ ਮੰਤਰੀ ਬੋਮਈ

05/10/2023 12:36:25 PM

ਸ਼ਿਗਾਓਂ- ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਬੁੱਧਵਾਰ ਨੂੰ ਭਰੋਸਾ ਪ੍ਰਗਟਾਇਆ ਕਿ ਭਾਜਪਾ ਪੂਰਨ ਬਹੁਮਤ ਨਾਲ ਸੂਬੇ 'ਚ ਸੱਤਾ 'ਚ ਵਾਪਸੀ ਕਰੇਗੀ। ਹਾਵੇਰੀ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ 'ਚ ਆਪਣੀ ਵੋਟ ਪਾਉਣ ਤੋਂ ਬਾਅਦ ਬੋਮਈ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਰਿਕਾਰਡ ਫ਼ਰਕ ਨਾਲ ਜਿੱਤਣਗੇ। ਬੋਮਈ ਲਗਾਤਾਰ ਚੌਥੀ ਵਾਰ ਸ਼ਿਗਾਓਂ ਸੀਟ ਤੋਂ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ- ਕਰਨਾਟਕ ਚੋਣਾਂ: CM ਬੋਮਈ, ਵਿੱਤ ਮੰਤਰੀ ਸੀਤਾਰਮਣ ਸਮੇਤ ਕਈ ਸ਼ਖ਼ਸੀਅਤਾਂ ਨੇ ਪਾਈ ਵੋਟ

ਬੋਮਈ ਨੇ ਕਿਹਾ ਕਿ ਭਾਜਪਾ ਰਿਕਾਰਡ ਗਿਣਤੀ 'ਚ ਸੀਟਾਂ ਜਿੱਤੇਗੀ ਅਤੇ ਆਸਾਨੀ ਨਾਲ ਪੂਰਨ ਬਹੁਮਤ ਹਾਸਲ ਕਰੇਗੀ। ਇਹ ਪੁੱਛੇ ਜਾਣ 'ਤੇ ਕਿ ਕੀ ਉਨ੍ਹਾਂ ਨੂੰ ਮੁੱਖ ਮੰਤਰੀ ਬਣੇ ਰਹਿਣ ਦਾ ਭਰੋਸਾ ਹੈ? ਬੋਮਈ ਨੇ ਕਿਹਾ ਕਿ ਵਿਧਾਇਕ ਦਲ ਅਤੇ ਭਾਜਪਾ ਸੰਸਦੀ ਬੋਰਡ ਇਸ ਸਵਾਲ ਦਾ ਜਵਾਬ ਦੇਵੇਗਾ। ਵੋਟ ਪਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੋਕਤੰਤਰ ਪ੍ਰਤੀ ਆਪਣਾ ਫਰਜ਼ ਨਿਭਾਇਆ ਹੈ। ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕ੍ਰਿਪਾ ਕਰਕੇ ਲੋਕਤੰਤਰ ਦੀ ਸਫ਼ਲਤਾ ਲਈ ਵੋਟ ਪਾਓ। ਕਰਨਾਟਕ ਦੇ ਵਿਕਾਸ ਲਈ ਵੋਟ ਪਾਓ। ਦੱਸ ਦੇਈਏ ਕਿ ਕਰਨਾਟਕ ਦੀਆਂ 224 ਵਿਧਾਨ ਸਭਾ ਸੀਟਾਂ ਲਈ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ- ਕਰਨਾਟਕ ਵਿਧਾਨ ਸਭਾ ਚੋਣਾਂ: ਵੋਟ ਪਾਉਣ ਪਹੁੰਚੀ ਲਾੜੀ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ

Tanu

This news is Content Editor Tanu