ਭਾਜਪਾ ਲਗਾਤਾਰ ਤੀਜੀ ਵਾਰ ਲੋਕ ਸਭਾ ਚੋਣਾਂ ਜਿੱਤੇਗੀ : ਨੱਢਾ

Saturday, Feb 17, 2024 - 08:23 PM (IST)

ਭਾਜਪਾ ਲਗਾਤਾਰ ਤੀਜੀ ਵਾਰ ਲੋਕ ਸਭਾ ਚੋਣਾਂ ਜਿੱਤੇਗੀ : ਨੱਢਾ

ਨਵੀਂ ਦਿੱਲੀ, (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ. ਪੀ. ਨੱਢਾ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਤਾ ਸੰਭਾਲਣ ਤੋਂ ਬਾਅਦ ਪਾਰਟੀ ਨੇ ਤੇਜ਼ੀ ਨਾਲ ਤਰੱਕੀ ਕੀਤੀ ਹੈ। ਉਨ੍ਹਾਂ ਪਿਛਲੇ ਦਹਾਕੇ ਦੌਰਾਨ ਪ੍ਰਧਾਨ ਮੰਤਰੀ ਦੀ ਅਗਵਾਈ ਦੀ ਸ਼ਲਾਘਾ ਕੀਤੀ, ਜੋ ਪਾਰਟੀ ਸੰਗਠਨ ਲਈ ਨਵੀਆਂ ਪ੍ਰਾਪਤੀਆਂ ਨਾਲ ਭਰਪੂਰ ਰਹੀ ਹੈ।

ਨੱਢਾ ਨੇ 2 ਰੋਜ਼ਾ ਕੌਮੀ ਸੰਮੇਲਨ ਵਿਚ ਹਾਜ਼ਰ ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਪ੍ਰੈਲ-ਮਈ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਮੋਦੀ ਸਰਕਾਰ ‘ਹੈਟ੍ਰਿਕ’ ਲਗਾਏਗੀ ਅਤੇ ਲਗਾਤਾਰ ਤੀਜੀ ਵਾਰ ਸੱਤਾ ਸੰਭਾਲੇਗੀ। ਇੱਥੇ ਪ੍ਰਗਤੀ ਮੈਦਾਨ ਵਿਚ ਭਾਰਤ ਮੰਡਪਮ ਵਿਚ ਆਯੋਜਿਤ ਕੌਮੀ ਸੰਮੇਲਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਨੱਢਾ ਸਮੇਤ ਕੇਂਦਰੀ ਮੰਤਰੀ, ਪਾਰਟੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ, ਰਾਜਾਂ ਦੇ ਮੰਤਰੀ, ਰਾਸ਼ਟਰੀ ਅਤੇ ਰਾਜ ਪੱਧਰੀ ਅਹੁਦੇਦਾਰਾਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਲਗਭਗ 11,500 ਪ੍ਰਤੀਨਿਧੀ ਭਾਗ ਲੈ ਰਹੇ ਹਨ।


author

Rakesh

Content Editor

Related News