ਮਨੁੱਖਤਾ ਦੇ ਨਾਤੇ ਭਾਜਪਾ ਵਰਕਰ ਦੇ ਪਰਿਵਾਰ ਨੂੰ ਮਿਲਿਆ ਸੀ: ਯੋਗੇਂਦਰ ਯਾਦਵ

Saturday, Oct 23, 2021 - 03:54 AM (IST)

ਨਵੀਂ ਦਿੱਲੀ - ਸੰਯੁਕਤ ਕਿਸਾਨ ਮੋਰਚਾ ’ਚੋਂ ਮੁਅੱਤਲ ਕੀਤੇ ਜਾਣ ਤੋਂ ਇਕ ਦਿਨ ਬਾਅਦ ਯੋਗੇਂਦਰ ਯਾਦਵ ਨੇ ਕਿਹਾ ਕਿ ਉਹ ਮ੍ਰਿਤਕ ਭਾਜਪਾ ਵਰਕਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਨੂੰ ਮਿਲਣ ਗਏ ਸਨ, ਜੋ ਭਾਰਤੀ ਸੱਭਿਅਤਾ ਦਾ ਹਿੱਸਾ ਹੈ। ਯਾਦਵ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮੁਲਾਕਾਤ ਤੋਂ ਪਹਿਲਾਂ ਮੋਰਚੇ ਦੇ ਹੋਰ ਮੈਂਬਰਾਂ ਦੀ ਸਲਾਹ ਨਾ ਲੈਣ ਦਾ ਖੇਦ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਉਨ੍ਹਾਂ ਨੂੰ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅੰਦੋਲਨ ਵਿਚ ਸਮੂਹਿਕ ਰਾਏ ਨਿੱਜੀ ਸਮਝ ਤੋਂ ਉੱਪਰ ਹੁੰਦੀ ਹੈ।

ਇਹ ਵੀ ਪੜ੍ਹੋ - ਐੱਸ.ਕੇ.ਐੱਮ. ਨੇ ਆਪਣੀਆਂ ਮੰਗਾਂ ਨੂੰ ਲੈ ਕੇ 26 ਅਕਤੂਬਰ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਦਾ ਕੀਤਾ ਐਲਾਨ

ਯਾਦਵ ਨੇ ਕਿਹਾ, ‘‘ਮੈਂ ਮੋਰਚੇ ਦੀ ਸਮੂਹਿਕ ਫੈਸਲਾ ਲੈਣ ਦੀ ਪ੍ਰਕਿਰਿਆ ਦਾ ਸਨਮਾਨ ਕਰਦਾ ਹਾਂ ਅਤੇ ਇਸ ਪ੍ਰਕਿਰਿਆ ਤਹਿਤ ਦਿੱਤੀ ਗਈ ਸਜ਼ਾ ਨੂੰ ਖੁਸ਼ੀ-ਖੁਸ਼ੀ ਸਵੀਕਾਰ ਕਰਦਾ ਹਾਂ। ਮੈਂ ਇਸ ਇਤਿਹਾਸਕ ਕਿਸਾਨ ਅੰਦੋਲਨ ਦੀ ਸਫਲਤਾ ਲਈ ਪਹਿਲਾਂ ਨਾਲੋਂ ਕਿਤੇ ਵੱਧ ਲਗਨ ਨਾਲ ਕੰਮ ਕਰਨਾ ਜਾਰੀ ਰੱਖਾਂਗਾ।’’

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News