ਵਿਆਹ ਦੀ ਸ਼ਾਪਿੰਗ ਕਰਨ ਜਾ ਰਹੇ ਕਾਂਗਰਸੀ ਆਗੂ ਦੀ ਭਾਜਪਾ ਵਰਕਰ ਦੀ ਗੱਡੀ ਨਾਲ ਟੱਕਰ ਕਾਰਨ ਮੌਤ
Sunday, Apr 20, 2025 - 09:58 AM (IST)

ਨੈਸ਼ਨਲ ਡੈਸਕ- ਛੱਤੀਸਗੜ੍ਹ ਦੇ ਕੋਂਡਾਗਾਓਂ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਜਪਾ ਵਰਕਰ ਦੀ ਟੱਕਰ ਕਾਰਨ ਕਾਂਗਰਸੀ ਆਗੂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰ ਪੁਰੇਂਦਰ ਕੌਸ਼ਿਕ ਦੀ ਕਾਰ ਨਾਲ ਕਾਂਗਰਸੀ ਆਗੂ ਹੇਮੰਤ ਭੋਇਰ (30) ਦੀ ਟੱਕਰ ਹੋਈ ਸੀ, ਜਿਸ ਕਾਰਨ ਹੇਮੰਤ ਦੀ ਮੌਤ ਹੋ ਗਈ।
ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਪੁਲਸ ਨੇ ਮੁਲਜ਼ਮ ਨੂੰ ਹਿਰਾਸਤ ’ਚ ਲੈ ਲਿਆ ਹੈ। ਅਧਿਕਾਰੀਆਂ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰੀ ਜਦੋਂ ਹੇਮੰਤ ਆਪਣੀ ਭਰਜਾਈ ਨਾਲ ਇਕ ਵਿਆਹ ਲਈ ਸ਼ਾਪਿੰਗ ਕਰਨ ਲਈ ਮੋਟਰਸਾਈਕਲ ’ਤੇ ਸਥਾਨਕ ਬਾਜ਼ਾਰ ਜਾ ਰਿਹਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਕੌਸ਼ਿਕ, ਜੋ ਕਾਰ ਚਲਾ ਰਿਹਾ ਸੀ, ਨੇ ਭੋਇਰ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ’ਚ ਹੇਮੰਤ ਤੇ ਉਸ ਦੀ ਭਰਜਾਈ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਹੇਮੰਤ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਸਰਕਾਰੀ ਟੀਚਰ ਨੇ ਸਕੂਲ 'ਚ ਹੀ ਕੀਤੀ ਅਜਿਹੀ ਕਰਤੂਤ ਕਿ..., ਵੀਡੀਓ ਵਾਇਰਲ ਹੋਣ ਮਗਰੋਂ ਪੈ ਗਈ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e