ਕਾਲਾ ਦਿਵਸ: ਡਿਪਟੀ CM ਦੁਸ਼ਯੰਤ ਚੌਟਾਲਾ ਦੀ ਕੋਠੀ ਦੇ ਬਾਹਰ ਕਿਸਾਨਾਂ ਨੇ ਤੋੜੇ ਬੈਰੀਕੇਡ, ਪੁਤਲੇ ਫੂਕੇ

05/26/2021 3:53:54 PM

ਸਿਰਸਾ— ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਹਰਿਆਣਾ ’ਚ ਵੀ ਕਿਸਾਨਾਂ ਵਲੋਂ ਕਾਲਾ ਦਿਵਸ ਮਨਾਇਆ ਗਿਆ। ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਮੌਕੇ ਕਾਲਾ ਦਿਵਸ ਮਨਾਉਣ ਦੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਕਿਸਾਨਾਂ ਨੇ ਹਰਿਆਣਾ ਵਿਚ ਅੱਜ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ। ਧਰਨਾ ਪ੍ਰਦਰਸ਼ਨ ਅਤੇ ਪੁਤਲੇ ਫੂਕੇ ਜਾਣ ਦੇ ਆਪਣੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਸਿਰਸਾ ਵਿਚ ਕਿਸਾਨਾਂ ਨੇ ਭੂਮਨਸ਼ਾਹ ਚੌਕ ’ਤੇ ਪ੍ਰਦਰਸ਼ਨ ਕੀਤਾ। 

ਇਹ ਵੀ ਪੜ੍ਹੋ :  ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

PunjabKesari

ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਦੀ ਅਗਵਾਈ ’ਚ ਕਿਸਾਨਾਂ ਨੇ ਸੂਬੇ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਭਾਜਪਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਉੱਪ ਮੁੱਖ ਮੰਤਰੀ ਦੀ ਕੋਠੀ ਵੱਲ ਜਾਂਦੇ ਰਾਹ ’ਤੇ ਲਾਏ ਗਏ ਬੈਰੀਕੇਡਜ਼ ਨੂੰ ਤੋੜ ਦਿੱਤਾ। ਇਸ ਦੌਰਾਨ ਕਿਸਾਨਾਂ ਦੀ ਪੁਲਸ ਨਾਲ ਝੜਪ ਵੀ ਹੋਈ। ਕਿਸਾਨਾਂ ਨੇ ਉੱਥੇ ਨਾਅਰੇਬਾਜ਼ੀ ਕਰਦੇ ਹੋਏ ਦੇਸ਼ ਅਤੇ ਪ੍ਰਦੇਸ਼ ਦੇ ਨੇਤਾਵਾਂ ਦੇ ਪੁਤਲੇ ਫੂਕੇ।

PunjabKesari

ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹੱਥਾਂ ’ਚ ਕਾਲੇ ਝੰਡੇ ਫ਼ੜੇ ਹੋਏ ਸਨ। 

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ‘ਕਾਲਾ ਦਿਵਸ’, ਗਾਜ਼ੀਪੁਰ ਬਾਰਡਰ ’ਤੇ ਲਹਿਰਾਏ ਗਏ ਕਾਲੇ ਝੰਡੇ

PunjabKesari

ਉੱਥੇ ਹੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਾਉਣ ਲਈ ਸਰਕਾਰ ’ਤੇ ਦਬਾਅ ਬਣਾਉਣ ਜ਼ਰੂਰੀ ਹੈ। ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਬਾਰਡਰਾਂ ’ਤੇ ਵੀ ਪਹੁੰਚੇ ਹਨ। ਕਿਸਾਨਾਂ ਨੇ ਸਾਹੂਵਾਲਾ ਪਿੰਡ, ਡਬਵਾਲੀ, ਭਾਵਦੀਨ ਟੋਲ ਪਲਾਜ਼ਿਆਂ ’ਤੇ ਵੀ ਵਿਰੋਧ ਪ੍ਰਦਰਸ਼ਨ ਕੀਤੇ। ਕਾਲਾ ਦਿਵਸ ’ਤੇ ਕਿਸਾਨਾਂ ਨੇ ਸੂਬੇ ਵਿਚ ਆਪਣੇ ਨੇ ਸੂਬੇ ਵਿਚ ਆਪਣੇ-ਆਪਣੇ ਘਰਾਂ ਦੀਆਂ ਛੱਤਾਂ ’ਤੇ ਕਾਲੇ ਝੰਡੇ ਲਹਿਰਾਏ। ਕਿਸਾਨਾਂ ਨੇ ਕੇਂਦਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।


Tanu

Content Editor

Related News