ਕੰਬਲ ਵੰਡਣ ਦੌਰਾਨ ਤੇਜ਼ ਰਫ਼ਤਾਰ ਕਾਰ ਨੇ 6 ਲੋਕਾਂ ਨੂੰ ਕੁਚਲਿਆ, ਗੁੱਸੇ ''ਚ ਲੋਕਾਂ ਵਲੋਂ ਚੌਕੀ ਦੀ ਭੰਨ-ਤੋੜ
Friday, Jan 02, 2026 - 08:17 AM (IST)
ਮਿਰਜ਼ਾਪੁਰ (ਇੰਟ.) - ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ’ਚ ਨਵੇਂ ਸਾਲ ਦੇ ਪਹਿਲੇ ਦਿਨ ਇਕ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਅਦਲਹਾਟ ਥਾਣਾ ਖੇਤਰ ਦੇ ਭੁਈਲੀ ਪਿੰਡ ਨੇੜੇ ਕੰਬਲ ਵੰਡਣ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਜਾਣਕਾਰੀ ਅਨੁਸਾਰ ਅਦਲਹਾਟ-ਸ਼ੇਰਵਾਂ ਮਾਰਗ ’ਤੇ ਕੰਬਲ ਵੰਡੇ ਜਾ ਰਹੇ ਸਨ। ਕੰਬਲ ਲੈਣ ਲਈ ਵੱਡੀ ਗਿਣਤੀ ’ਚ ਪਿੰਡ ਵਾਸੀ ਇਕੱਠੇ ਹੋਏ ਸਨ। ਦੁਪਹਿਰ ਕਰੀਬ ਢਾਈ ਵਜੇ ਇਕ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕੰਢੇ ਖੜ੍ਹੇ ਲੋਕਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਦਸੇ ’ਚ ਜ਼ਖ਼ਮੀ ਸਾਰੇ ਲੋਕਾਂ ਨੂੰ ਤੁਰੰਤ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਚਕੀਆ ਥਾਣਾ ਖੇਤਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜੋ ਕਿਸੇ ਕੰਮ ਲਈ ਅਦਲਹਾਟ ਆਇਆ ਸੀ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ’ਚ ਭਾਰੀ ਗੁੱਸਾ ਫੈਲ ਗਿਆ।
ਇਹ ਵੀ ਪੜ੍ਹੋ : ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬਹੁਤ ਸ਼ੁੱਭ ਰਹੇਗਾ ਨਵਾਂ ਸਾਲ, ਰੋਜ਼ਾਨਾ ਹੋਵੇਗੀ ਪੈਸੇ ਦੀ ਬਰਸਾਤ!
ਇਸ ਹਾਦਸੇ ਦੌਰਾਨ ਲੋਕਾਂ ਨੇ ਕਾਰ ਚਾਲਕ ਨੂੰ ਫੜ ਲਿਆ ਅਤੇ ਗੁੱਸੇ ’ਚ ਸ਼ੇਰਵਾਂ ਪੁਲਸ ਚੌਕੀ ’ਚ ਭੰਨ-ਤੋੜ ਕਰ ਦਿੱਤੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਸਥਿਤੀ ਨੂੰ ਸੰਭਾਲ ਲਿਆ। ਦੂਜੇ ਪਾਸੇ ਪੁਲਸ ਵਲੋਂ ਮ੍ਰਿਤਕ ਦੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸਾਲ 2026 'ਚ ਖ਼ੂਬ ਵੱਜਣਗੀਆਂ ਵਿਆਹ ਦੀਆਂ ਸ਼ਹਿਨਾਈਆਂ, ਨੋਟ ਕਰ ਲਓ ਸ਼ੁੱਭ ਮਹੂਰਤ ਅਤੇ ਤਾਰੀਖ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
