ਜੰਮੂ: PM ਮੋਦੀ ਦੀ ਰੈਲੀ ਤੋਂ ਪਹਿਲਾਂ ਹੋਇਆ ਸੀ ਧਮਾਕਾ, ਸੁਰੱਖਿਆ ਏਜੰਸੀਆਂ ਨੇ ਹੁਣ ਜਤਾਇਆ ਖ਼ਦਸ਼ਾ

04/26/2022 3:24:03 PM

ਜੰਮੂ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਜੰਮੂ ਦੌਰੇ ’ਤੇ ਗਏ ਸਨ। ਉੱਥੇ ਉਨ੍ਹਾਂ ਦੀ ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਸਿਰਫ਼ 12 ਕਿਲੋਮੀਟਰ ਦੀ ਦੂਰੀ ’ਤੇ ਇਕ ਜ਼ੋਰਦਾਰ ਧਮਾਕਾ ਹੋਇਆ ਸੀ। ਪੁਲਸ ਨੂੰ ਸ਼ੱਕ ਸੀ ਕਿ ਇਹ ਧਮਾਕਾ ਬਿਜਲੀ ਜਾਂ ਉਲਕਾਪਿੰਡ ਡਿੱਗਣ ਕਾਰਨ ਹੋਇਆ। ਹੁਣ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਧਮਾਕਾ ਡਰੋਨ ਨਾਲ ਸੁੱਟੇ ਗਏ IED ਕਾਰਨ ਹੋ ਸਕਦਾ ਹੈ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਜ਼ੋਰਦਾਰ ਧਮਾਕੇ ਤੋਂ ਪਹਿਲਾਂ ਡਰੋਨ ਦੀ ਆਵਾਜ਼ ਸੁਣੀ ਸੀ। 

ਇਹ ਵੀ ਪੜ੍ਹੋ: PM ਮੋਦੀ ਦੇ ਦੌਰੇ ਤੋਂ ਪਹਿਲਾਂ ਜੰਮੂ ਦੇ ਪਿੰਡ ’ਚ ਧਮਾਕਾ, ਮਚੀ ਹਫੜਾ-ਦਫੜੀ

ਦੱਸ ਦੇਈਏ ਕਿ ਐਤਵਾਰ ਸਵੇਰੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਬਿਸ਼ਨਾਹ ਇਲਾਕੇ ਦੇ ਅਧੀਨ ਪੈਂਦੇ ਲਲਿਆਨ ਪਿੰਡ ’ਚ ਜ਼ੋਰਦਾਰ ਧਮਾਕਾ ਹੋਇਆ ਸੀ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਵੇਖਦੇ ਹੋਏ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ। ਧਮਾਕੇ ਵਾਲੀ ਥਾਂ ਨੇੜੇ ਰਹਿ ਰਹੇ ਲੋਕਾਂ ਨੇ ਦੱਸਿਆ ਕਿ ਜ਼ੋਰਦਾਰ ਆਵਾਜ਼ ਮਗਰੋਂ ਉਨ੍ਹਾਂ ਦੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਕੰਧਾਂ ’ਚ ਤਰੇੜਾਂ ਆ ਗਈਆਂ। ਧਮਾਕੇ ਕਾਰਨ ਜ਼ਮੀਨ ’ਚ ਖੱਡ ਵੀ ਹੋ ਗਿਆ ਸੀ।

ਇਹ ਵੀ ਪੜ੍ਹੋ: J&K ਨੂੰ 20 ਹਜ਼ਾਰ ਕਰੋੜ ਦੀ ਸੌਗਾਤ, PM ਮੋਦੀ ਬੋਲੇ- ਅੱਜ ਵਿਕਾਸ ਦੀ ਤਾਕਤ ਦਾ ਵੱਡਾ ਦਿਨ

ਰੱਖਿਆ ਸੂਤਰਾਂ ਮੁਤਾਬਕ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਹ ਵੀ ਵੇਖਿਆ ਜਾ ਰਿਹਾ ਹੈ ਕਿ ਕੀ ਇਹ ਧਮਾਕਾ ਡਰੋਨ ਨਾਲ ਸੁੱਟੇ ਗਏ IED ਕਾਰਨ ਹੋਇਆ ਸੀ? ਇਕ ਸੀਨੀਅਰ ਨੇ ਦੱਸਿਆ ਕਿ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਵਰਗੇ ਅੱਤਵਾਦੀ ਸੰਗਠਨ ਬੇਬੱਸ ਹੋ ਗਏ ਹਨ। ਉਹ ਚਾਹੁੰਦੇ ਸਨ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਆਯੋਜਨ ਨਾ ਹੋ ਸਕੇ। ਇਨ੍ਹਾਂ ਦੋਹਾਂ ਅੱਤਵਾਦੀ ਸੰਗਠਨਾਂ ਕੋਲ ਡਰੋਨ ਹਨ, ਜਿਨ੍ਹਾਂ ਦਾ ਉਨ੍ਹਾਂ ਨੇ ਇਸਤੇਮਾਲ ਕੀਤਾ ਹੋਵੇਗਾ।

Tanu

This news is Content Editor Tanu