ਅੱਧੀ ਰਾਤ ਨੂੰ ਹੋਇਆ Blast! ਮਾਸੂਮ ਬੱਚੀ ਸਣੇ 4 ਲੋਕਾਂ ਦੀ ਗਈ ਜਾਨ
Tuesday, Sep 17, 2024 - 09:44 AM (IST)
ਉੱਤਰ ਪ੍ਰਦੇਸ਼ (ਭਾਸ਼ਾ): ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਜ਼ਿਲ੍ਹੇ ਵਿਚ ਪਟਾਕਿਆਂ ਦੇ ਗੋਦਾਮ ਅਤੇ ਫੈਕਟਰੀ ਵਿਚ ਅਚਾਨਕ ਧਮਾਕਾ ਹੋਣ ਕਾਰਨ ਇਕ ਬੱਚੀ ਅਤੇ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ 'ਚ 6 ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਸੋਮਵਾਰ ਰਾਤ ਸ਼ਿਕੋਹਾਬਾਦ ਥਾਣਾ ਖੇਤਰ ਦੇ ਨੌਸ਼ਹਿਰਾ ਇਲਾਕੇ ਦੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਸ਼ਿਕੋਹਾਬਾਦ ਉਪ ਜ਼ਿਲ੍ਹਾ ਮੈਜਿਸਟਰੇਟ (ਐਸਡੀਐਮ) ਅਤੇ ਪੁਲਸ ਰੇਂਜ ਅਧਿਕਾਰੀ (ਸੀਓ) ਮੌਕੇ 'ਤੇ ਪਹੁੰਚ ਗਏ। ਅਧਿਕਾਰੀਆਂ ਨੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਨੌਜਵਾਨਾਂ ਨੇ ਉੱਤਰਾਖੰਡ 'ਚ ਕਰ 'ਤਾ ਵੱਡਾ ਕਾਂਡ! ਸਾਥੀ ਦੇ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ
ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ ਆਗਰਾ ਰੇਂਜ ਦੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.) ਦੀਪਕ ਕੁਮਾਰ ਨੇ ਪੀ.ਟੀ.ਆਈ. ਨੂੰ ਦੱਸਿਆ, ''ਹੁਣ ਤੱਕ ਇਮਾਰਤ 'ਚੋਂ ਕਰੀਬ 10 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਜਿਨ੍ਹਾਂ 'ਚੋਂ ਚਾਰ ਦੀ ਮੌਤ ਹੋ ਗਈ ਹੈ, ਜਦਕਿ ਛੇ ਜ਼ਖ਼ਮੀ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।'' ਕੁਮਾਰ ਨੇ ਕਿਹਾ, ''ਅਜੇ ਵੀ ਕੁਝ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਹੈ। ਅੱਗ ਬੁਝਾਊ ਵਿਭਾਗ ਦੇ ਮੁਲਾਜ਼ਮ, ਜ਼ਿਲ੍ਹਾ ਮੈਜਿਸਟ੍ਰੇਟ ਅਤੇ ਪੁਲਸ ਸੁਪਰਡੈਂਟ ਦੀ ਟੀਮ ਅਤੇ ਚੀਫ਼ ਮੈਡੀਕਲ ਅਫ਼ਸਰ (ਸੀ.ਐੱਮ.ਓ.) ਦਫ਼ਤਰ ਦੇ ਅਧਿਕਾਰੀ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਬਿੱਲ ਪਾਸ; ਰਾਜਪਾਲ ਕਟਾਰੀਆ ਨੇ ਪਹਿਲੇ ਬਿੱਲ 'ਤੇ ਲਾਈ ਮੋਹਰ
ਪੁਲਸ ਮੁਤਾਬਕ ਨੌਸ਼ਹਿਰਾ 'ਚ ਭੂਰੇ ਖਾਨ ਨਾਂ ਦੇ ਵਿਅਕਤੀ ਵੱਲੋਂ ਵੱਡੇ ਪੱਧਰ 'ਤੇ ਪਟਾਕੇ ਬਣਾਏ ਜਾ ਰਹੇ ਸਨ। ਸੋਮਵਾਰ ਰਾਤ ਕਰੀਬ 10.30 ਵਜੇ ਪਟਾਕਿਆਂ ਦੇ ਗੋਦਾਮ 'ਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਪਟਾਕਿਆਂ ਦੇ ਗੋਦਾਮ ਦੀਆਂ ਕੰਧਾਂ ਢਹਿ ਗਈਆਂ ਅਤੇ ਇਸ 'ਚ ਰਹਿ ਰਹੇ ਇਕ ਹੀ ਪਰਿਵਾਰ ਦੇ ਕਰੀਬ 7 ਲੋਕ ਮਲਬੇ ਹੇਠਾਂ ਦੱਬ ਗਏ। ਉਨ੍ਹਾਂ ਕਿਹਾ ਕਿ ਐੱਸ.ਡੀ.ਆਰ.ਐੱਫ ਦੀ ਟੀਮ ਨੂੰ ਵੀ ਬੁਲਾਇਆ ਗਿਆ ਹੈ ਜੋ ਕਿ ਜਲਦੀ ਹੀ ਮੌਕੇ ‘ਤੇ ਪਹੁੰਚ ਰਹੀ ਹੈ, ਤਾਂ ਜੋ ਰਾਹਤ ਅਤੇ ਬਚਾਅ ਕਾਰਜਾਂ ‘ਚ ਤੇਜ਼ੀ ਲਿਆਂਦੀ ਜਾ ਸਕੇ। ਧਮਾਕੇ ਕਾਰਨ ਕਈ ਹੋਰ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ, ਇਸ ਲਈ ਜ਼ਖਮੀਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਜ਼ਿਲ੍ਹਾ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਮੀਰਾ ਦੇਵੀ (45), ਅਮਨ (20), ਗੌਤਮ ਕੁਸ਼ਵਾਹਾ (18) ਅਤੇ ਕੁਮਾਰੀ ਇਛਾ (3) ਵਜੋਂ ਹੋਈ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਧਮਾਕੇ ਦੀ ਲਪੇਟ 'ਚ ਕਰੀਬ ਇਕ ਦਰਜਨ ਦੇ ਕਰੀਬ ਘਰ ਆ ਗਏ, ਜਿਸ ਕਾਰਨ ਕਈ ਘਰਾਂ ਨੂੰ ਨੁਕਸਾਨ ਪੁੱਜਾ। ਧਮਾਕੇ ਦੀ ਆਵਾਜ਼ ਵੀ ਦੂਰ ਤੱਕ ਸੁਣਾਈ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8