ਲੁਧਿਆਣਾ ਅਦਾਲਤ ਧਮਾਕੇ ਦੀ ਰਾਹੁਲ ਗਾਂਧੀ ਨੇ ਕੀਤੀ ਨਿੰਦਾ, ਕਿਹਾ- ਦੋਸ਼ੀਆਂ ਖ਼ਿਲਾਫ਼ ਜਲਦ ਹੋਵੇ ਕਾਰਵਾਈ

Thursday, Dec 23, 2021 - 06:17 PM (IST)

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪੰਜਾਬ ਦੇ ਲੁਧਿਆਣਾ ਵਿਚ ਹੋਏ ਬੰਬ ਧਮਾਕੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਜਲਦ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਰਾਹੁਲ ਨੇ ਟਵੀਟ ਕਰ ਕੇ ਕਿਹਾ, ‘‘ਲੁਧਿਆਣਾ ਵਿਚ ਧਮਾਕਾ ਬਹੁਤ ਹੀ ਨਿੰਦਾਯੋਗ ਹੈ। ਇਸ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ ਅਤੇ ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।’’

ਇਹ ਵੀ ਪੜ੍ਹੋ : ਲੁਧਿਆਣਾ ਧਮਾਕੇ ਸਬੰਧੀ ਵੱਡਾ ਖ਼ਦਸ਼ਾ, 'ਜਿਸ ਵਿਅਕਤੀ ਦੇ ਚਿੱਥੜੇ ਉੱਡੇ, ਉਸ ਦੇ ਸਰੀਰ ਨਾਲ ਬੰਨ੍ਹਿਆ ਹੋਇਆ ਸੀ ਬੰਬ'

PunjabKesari

ਕਾਂਗਰਸ ਨੇਤਾ ਰਾਹੁਲ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਛੇਤੀ ਤੋਂ ਛੇਤੀ ਕਾਰਵਾਈ ਹੋਣੀ ਚਾਹੀਦੀ ਹੈ। ਲੁਧਿਆਣਾ ਵਿਚ ਵੀਰਵਾਰ ਨੂੰ ਜ਼ਿਲ੍ਹਾ ਅਦਾਲਤ ਕੰਪਲੈਕਸ ’ਚ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਅਦਾਲਤ ਕੰਪਲੈਕਸ ਦੀ ਦੂਜੀ ਮੰਜ਼ਿਲ ’ਤੇ ਬਣੇ ਪਖਾਨੇ ਵਿਚ ਧਮਾਕਾ ਹੋਇਆ। ਉਸ ਸਮੇਂ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਚੱਲ ਰਹੀ ਸੀ।

ਇਹ ਵੀ ਪੜ੍ਹੋ : ਲੁਧਿਆਣਾ ਅਦਾਲਤ ਧਮਾਕਾ : ਫਿਦਾਈਨ ਹਮਲੇ ਦਾ ਖ਼ਦਸ਼ਾ, ਬਾਥਰੂਮ ’ਚ ਮਿਲੀ ਬੁਰੀ ਤਰ੍ਹਾਂ ਨੁਕਸਾਨੀ ਲਾਸ਼


Tanu

Content Editor

Related News