ਅਮਰ ਸ਼ਹੀਦ ਲਾਲਾ ਜਗਤ ਨਰਾਇਣ ਦੀ ਬਰਸੀ ਮੌਕੇ ''ਦੇਵਭੂਮੀ'' ਫਾਊਂਡੇਸ਼ਨ ਊਨਾ ਨੇ ਲਗਾਇਆ ਖ਼ੂਨਦਾਨ ਕੈਂਪ
Tuesday, Sep 10, 2024 - 08:25 PM (IST)
ਊਨਾ- ਮਹਾਨ ਸੁਤੰਤਰਤਾ ਸੈਨਾਨੀ ਅਤੇ 'ਪੰਜਾਬ ਕੇਸਰੀ' ਮੀਡੀਆ ਗਰੁੱਪ ਦੇ ਸੰਸਥਾਪਕ ਸ਼ਹੀਦ ਲਾਲਾ ਜਗਤ ਨਰਾਇਣ ਦੀ 43ਵੀਂ ਬਰਸੀ ਮੌਕੇ ਸੋਮਵਾਰ ਨੂੰ ਖੇਤਰੀ ਹਸਪਤਾਲ ਊਨਾ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਖੂਨ ਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਅਤੇ ਖੂਨਦਾਨ ਦੇ ਮਹੱਤਵ ਦੀ ਜਾਣਕਾਰੀ ਦਿੱਤੀ।
'ਪੰਜਾਬ ਕੇਸਰੀ' ਗਰੁੱਪ ਅਤੇ 'ਦੇਵਭੂਮੀ' ਫਾਊਂਡੇਸ਼ਨ ਊਨਾ ਵੱਲੋਂ ਸਾਂਝੇ ਤੌਰ ’ਤੇ ਲਗਾਏ ਗਏ ਇਸ ਖੂਨਦਾਨ ਕੈਂਪ ਵਿੱਚ ਡਿਪਟੀ ਕਮਿਸ਼ਨਰ ਨੇ ਖੂਨਦਾਨ ਨੂੰ ਮਹਾਨ ਦਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਖੂਨਦਾਨ ਨਾ ਸਿਰਫ ਕੀਮਤੀ ਜਾਨਾਂ ਬਚਾਉਂਦਾ ਹੈ ਸਗੋਂ ਸਮਾਜ ਵਿੱਚ ਮਨੁੱਖਤਾ ਅਤੇ ਮਿਲਵਰਤਣ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕਰਦਾ ਹੈ। ਕੈਂਪ 'ਚ ਖੂਨ ਦਾਨ ਕਰਨ ਵਾਲਿਆਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀ ਨਿਸਵਾਰਥ ਸੇਵਾ ਨੂੰ ਸਮਾਜ ਲਈ ਪ੍ਰੇਰਨਾ ਸਰੋਤ ਦੱਸਿਆ।
ਇਸ ਮੌਕੇ ਉਨ੍ਹਾਂ ਅਮਰ ਸ਼ਹੀਦ ਲਾਲਾ ਜਗਤ ਨਰਾਇਣ ਦੀ ਦੇਸ਼ ਭਗਤੀ ਅਤੇ ਸੇਵਾ ਭਾਵਨਾ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਸੀ.ਐੱਮ.ਓ. ਊਨਾ ਡਾ: ਸੰਜੀਵ ਵਰਮਾ ਅਤੇ 'ਪੰਜਾਬ ਕੇਸਰੀ' ਗਰੁੱਪ ਅਤੇ 'ਦੇਵਭੂਮੀ' ਫਾਊਂਡੇਸ਼ਨ ਊਨਾ ਦੇ ਨੁਮਾਇੰਦੇ ਅਤੇ ਹੋਰ ਲੋਕ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e