ਬੋਕਾਰੋ ''ਚ ਹਾਥੀਆਂ ਦੀ ਦਹਿਸ਼ਤ! ਸਬਜ਼ੀ ਵਾਲੇ ਨੂੰ ਉਤਾਰਿਆ ਮੌਤ ਦੇ ਘਾਟ
Monday, Jan 19, 2026 - 02:28 PM (IST)
ਬੋਕਾਰੋ : ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਤੋਂ ਇੱਕ ਬੇਹੱਦ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਹਾਥੀਆਂ ਦੇ ਇੱਕ ਝੁੰਡ ਨੇ ਇੱਕ ਸਬਜ਼ੀ ਵਿਕਰੇਤਾ ਨੂੰ ਕਾਰ ਵਿੱਚੋਂ ਬਾਹਰ ਖਿੱਚ ਕੇ ਬੇਰਹਿਮੀ ਨਾਲ ਕੁਚਲ ਦਿੱਤਾ। ਇਸ ਭਿਆਨਕ ਮੰਜ਼ਰ ਨੂੰ ਦੇਖ ਕੇ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਕਾਰ ਵਿੱਚੋਂ ਬਾਹਰ ਖਿੱਚ ਕੇ ਮਾਰਿਆ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ ਨੂੰ ਗੋਮੀਆ ਥਾਣਾ ਖੇਤਰ 'ਚ ਵਾਪਰੀ। ਮ੍ਰਿਤਕ ਦੀ ਪਛਾਣ ਚੰਦਰ ਡਾਂਗੀ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਸਬਜ਼ੀ ਵਿਕਰੇਤਾ ਸੀ। ਦੱਸਿਆ ਜਾ ਰਿਹਾ ਹੈ ਕਿ ਹਾਥੀਆਂ ਨੇ ਪਹਿਲਾਂ ਕਾਰ ਨੂੰ ਨੁਕਸਾਨ ਪਹੁੰਚਾਇਆ ਤੇ ਫਿਰ ਚੰਦਰ ਡਾਂਗੀ ਨੂੰ ਆਪਣੀ ਸੁੰਡ ਨਾਲ ਜਕੜ ਕੇ ਗੱਡੀ 'ਚੋਂ ਬਾਹਰ ਖਿੱਚ ਲਿਆ। ਇਸ ਤੋਂ ਬਾਅਦ ਹਾਥੀਆਂ ਨੇ ਉਸ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਪੁਲਸ ਤੇ ਵਣ ਵਿਭਾਗ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦੇ ਹੀ ਗੋਮੀਆ ਥਾਣਾ ਪੁਲਸ ਤੇ ਵਣ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ। ਪੁਲਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪਿੰਡ 'ਚ ਸੋਗ ਦੀ ਲਹਿਰ
ਚੰਦਰ ਡਾਂਗੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਉਸ ਦੇ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਗਹਿਰੇ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰ ਇਸ ਅਚਾਨਕ ਵਾਪਰੀ ਘਟਨਾ ਕਾਰਨ ਡੂੰਘੇ ਸਦਮੇ ਵਿੱਚ ਹਨ। ਇਸ ਘਟਨਾ ਨੇ ਜਿੱਥੇ ਇੱਕ ਹੱਸਦੇ-ਖੇਡਦੇ ਪਰਿਵਾਰ ਨੂੰ ਉਜਾੜ ਦਿੱਤਾ ਹੈ, ਉੱਥੇ ਹੀ ਜੰਗਲੀ ਜਾਨਵਰਾਂ ਦੇ ਵਧਦੇ ਹਮਲਿਆਂ ਨੇ ਸਥਾਨਕ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
