ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

Saturday, Jun 15, 2024 - 05:36 PM (IST)

ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

ਨੈਸ਼ਨਲ ਡੈਸਕ : ਗੁਜਰਾਤ ਦੇ ਸੂਰਤ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਅਪਾਰਟਮੈਂਟ ਵਿਚ ਸ਼ਨੀਵਾਰ ਨੂੰ 58 ਸਾਲਾ ਔਰਤ, ਉਸ ਦੀਆਂ 2 ਭੈਣਾਂ ਅਤੇ ਜੀਜੇ ਦੀਆਂ ਲਾਸ਼ਾਂ ਬਰਾਮਦ ਹੋਈਆਂ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਸ (ਡੀਸੀਪੀ) ਆਰ.ਪੀ. ਬਾਰੋਟ ਨੇ ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੈਸ ਨਾਲ ਚੱਲਣ ਵਾਲੇ ਗੀਜ਼ਰ ਨੂੰ ਚੱਲਦਾ ਛੱਡਣ ਕਾਰਨ ਦਮ ਘੁਟਣ 'ਤੇ ਉਕਤ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ।

ਇਹ ਵੀ ਪੜ੍ਹੋ - ਉੱਤਰਾਖੰਡ 'ਚ ਵੱਡਾ ਹਾਦਸਾ: 23 ਲੋਕਾਂ ਨੂੰ ਲਿਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਾ, ਹੁਣ ਤਕ 12 ਦੀ ਮੌਤ

ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੂੰ ਸਵੇਰੇ 9 ਵਜੇ ਦੇ ਕਰੀਬ ਲਾਸ਼ਾਂ ਮਿਲਣ ਦੀ ਸੂਚਨਾ ਮਿਲੀ। ਅਧਿਕਾਰੀ ਨੇ ਦੱਸਿਆ ਕਿ ਫਲੈਟ ਦੀ ਮਾਲਕ ਜਸੂਬੇਨ ਵਾਧੇਲ, ਉਸ ਦੀ ਭੈਣ ਸ਼ਾਂਤਾਬੇਨ ਵਾਧੇਲ (53), ਗੌਰੀਬੇਨ ਮੇਵਾਰ (55) ਅਤੇ ਗੌਰੀਬੇਨ ਦੇ ਪਤੀ ਹੀਰਾਭਾਈ (60) ਦੀਆਂ ਲਾਸ਼ਾਂ ਅਪਾਰਟਮੈਂਟ ਵਿੱਚ ਮਿਲੀਆਂ ਹਨ। ਉਸ ਨੇ ਦੱਸਿਆ ਕਿ ਪੀੜਤ ਸ਼ੁੱਕਰਵਾਰ ਰਾਤ ਕਰੀਬ 10 ਵਜੇ ਸੌਂ ਗਏ ਸਨ। ਬਾਰੋਟ ਨੇ ਕਿਹਾ ਕਿ ਜਸੂਬੇਨ ਦਾ ਪੁੱਤਰ ਸਵੇਰੇ ਕਰੀਬ 8 ਵਜੇ ਉਹਨਾਂ ਨੂੰ ਵੇਖਣ ਲਈ ਗਿਆ ਸੀ। ਉਕਤ ਲੋਕਾਂ ਨੂੰ ਉਸ ਨੇ ਬੇਹੋਸ਼ੀ ਦੀ ਹਾਲਤ ਵਿਚ ਪਿਆ ਸਮਝ ਕੇ ਪੁਲਸ ਨੂੰ ਸੂਚਨਾ ਦਿੱਤੀ। ਪੀੜਤਾਂ ਵਲੋਂ ਉਲਟੀਆਂ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ - ਆਬਕਾਰੀ ਨੀਤੀ ਮਾਮਲੇ 'ਚ ਅਦਾਲਤ ਨੇ ਸੁਨੀਤਾ ਕੇਜਰੀਵਾਲ ਨੂੰ ਜਾਰੀ ਕੀਤੇ ਨਿਰਦੇਸ਼

ਪੁਲਸ ਨੇ ਕਿਹਾ ਕਿ ਘਟਨਾ ਸਥਾਨ ਤੋਂ ਜ਼ਰੂਰੀ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ ਅਤੇ ਲਾਸ਼ਾਂ ਨੂੰ ਵੀ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਪਰ ਸ਼ੱਕ ਹੈ ਕਿ ਪੀੜਤਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ, ਕਿਉਂਕਿ ਉਥੇ ਗੈਸ ਨਾਲ ਚੱਲਣ ਵਾਲਾ ਗੀਜ਼ਰ ਚੱਲ ਰਿਹਾ ਸੀ। ਬਾਰੋਟ ਨੇ ਕਿਹਾ ਕਿ ਖ਼ੁਦਕੁਸ਼ੀ ਦੀ ਸੰਭਾਵਨਾ ਘੱਟ ਹੈ ਪਰ ਪੁਲਸ ਇਸ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News