ਰੂਹ ਕੰਬਾਊ ਵਾਰਦਾਤ ! ਗੈਸਟ ਹਾਊਸ ਦੇ ਕਮਰੇ ''ਚ ਪਿਓ-ਪੁੱਤ ਦੀਆਂ ਲਟਕਦੀਆਂ ਮਿਲੀਆਂ ਲਾਸ਼ਾਂ
Saturday, Jan 31, 2026 - 04:11 PM (IST)
ਨੈਸ਼ਨਲ ਡੈਸਕ : ਬਿਹਾਰ ਦੇ ਮੁਜ਼ੱਫਰਪੁਰ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਗੈਸਟ ਹਾਊਸ ਦੇ ਕਮਰੇ ਵਿੱਚੋਂ ਪਿਤਾ ਅਤੇ ਪੁੱਤਰ ਦੀਆਂ ਲਾਸ਼ਾਂ ਫਾਹੇ ਨਾਲ ਲਟਕਦੀਆਂ ਮਿਲੀਆਂ। ਇਹ ਘਟਨਾ ਅਹਿਆਪੁਰ ਥਾਣਾ ਖੇਤਰ ਦੇ ਬੈਰੀਆ ਬੱਸ ਸਟੈਂਡ ਦੇ ਕੋਲ ਸਥਿਤ ਇੱਕ ਗੈਸਟ ਹਾਊਸ ਵਿੱਚ ਵਾਪਰੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਪੱਛਮੀ ਬੰਗਾਲ ਦੇ ਕੋਲਕਾਤਾ ਨਿਵਾਸੀ ਸ਼ੁਭੰਕਰ ਸਾਵੂ (37) ਅਤੇ ਉਸ ਦੇ 15 ਸਾਲਾ ਪੁੱਤਰ ਦੇਵਾਂਸ਼ੂ ਸਾਵੂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁਭੰਕਰ ਸਾਵੂ ਪੈਸਿਆਂ ਦੇ ਲੈਣ-ਦੇਣ ਦੇ ਸਿਲਸਿਲੇ ਵਿੱਚ ਆਪਣੇ ਬੇਟੇ ਨਾਲ ਮੁਜ਼ੱਫਰਪੁਰ ਆਏ ਹੋਏ ਸਨ। ਗੈਸਟ ਹਾਊਸ ਦੇ ਮੈਨੇਜਰ ਪੰਕਜ ਗੋਸਵਾਮੀ ਅਨੁਸਾਰ ਦੋਵੇਂ ਪਿਛਲੇ ਚਾਰ ਦਿਨਾਂ ਤੋਂ ਉੱਥੇ ਇੱਕ ਹੀ ਕਮਰੇ ਵਿੱਚ ਰੁਕੇ ਹੋਏ ਸਨ।
ਮੈਨੇਜਰ ਨੇ ਦੱਸਿਆ ਕਿ ਰਾਤ ਨੂੰ ਦੋਵੇਂ ਖਾਣਾ ਖਾ ਕੇ ਆਪਣੇ ਕਮਰੇ ਵਿੱਚ ਚਲੇ ਗਏ ਸਨ, ਪਰ ਅਗਲੇ ਦਿਨ ਸਾਰਾ ਦਿਨ ਕਮਰੇ ਦਾ ਦਰਵਾਜ਼ਾ ਨਹੀਂ ਖੁੱਲ੍ਹਿਆ। ਜਦੋਂ ਸਫਾਈ ਕਰਮਚਾਰੀ ਨੂੰ ਸ਼ੱਕ ਹੋਇਆ ਤਾਂ ਉਸ ਨੇ ਇਸ ਦੀ ਜਾਣਕਾਰੀ ਮੈਨੇਜਰ ਨੂੰ ਦਿੱਤੀ। ਜਦੋਂ ਮੈਨੇਜਰ ਨੇ ਕਮਰੇ ਦੇ ਅੰਦਰ ਦੇਖਿਆ ਤਾਂ ਪਿਤਾ-ਪੁੱਤਰ ਦੀਆਂ ਲਾਸ਼ਾਂ ਰੱਸੀ ਦੇ ਫੰਦੇ ਨਾਲ ਲਟਕ ਰਹੀਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਐੱਫ.ਐੱਸ.ਐੱਲ. (FSL) ਦੀ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸਾਰੇ ਸੰਭਾਵਿਤ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
