UP ਦੇ ਬਾਂਦਾ ਜ਼ਿਲ੍ਹੇ 'ਚ ਵਾਪਰੀ ਦਰਦਨਾਕ ਘਟਨਾ : ਦਰੱਖ਼ਤ ਨਾਲ ਲਟਕਦੀਆਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ

Sunday, Jan 01, 2023 - 10:06 PM (IST)

UP ਦੇ ਬਾਂਦਾ ਜ਼ਿਲ੍ਹੇ 'ਚ ਵਾਪਰੀ ਦਰਦਨਾਕ ਘਟਨਾ : ਦਰੱਖ਼ਤ ਨਾਲ ਲਟਕਦੀਆਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ

ਬਾਂਦਾ (ਭਾਸ਼ਾ) : ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਦੇ ਅਟਾਰਾ ਇਲਾਕੇ ਵਿੱਚ ਐਤਵਾਰ ਸਵੇਰੇ ਇੱਕ ਕਥਿਤ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਇੱਕ ਦਰੱਖ਼ਤ ’ਤੇ ਲਟਕਦੀਆਂ ਮਿਲੀਆਂ। ਬਾਂਦਾ ਦੇ ਵਧੀਕ ਪੁਲਸ ਸੁਪਰਡੈਂਟ ਲਕਸ਼ਮੀ ਨਿਵਾਸ ਮਿਸ਼ਰਾ ਨੇ ਦੱਸਿਆ ਕਿ 22 ਸਾਲਾ ਸੁਸ਼ੀਲ ਸਮਦਾਰੀਆ ਅਤੇ 17 ਸਾਲਾ ਇਕ ਕੁੜੀ ਦੀਆਂ ਲਾਸ਼ਾਂ ਲੋਧਨ ਪੁਰਵਾ ਪਿੰਡ ਵਿੱਚ ਇੱਕ ਨਹਿਰ ਦੇ ਕੰਢੇ ਇੱਕ ਦਰੱਖ਼ਤ ਨਾਲ ਲਟਕ ਰਹੀਆਂ ਸਨ। ਹੁਣ ਤੱਕ ਦੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋਹਾਂ ਵਿਚਕਾਰ ਕਾਫੀ ਸਮੇਂ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ।

ਇਹ ਵੀ ਪੜ੍ਹੋ : ਪੁਲਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਚੋਰੀ ਦੇ 6 ਮੋਟਰਸਾਈਕਲ ਸਣੇ 2 ਗ੍ਰਿਫ਼ਤਾਰ

ਪਰਿਵਾਰਕ ਮੈਂਬਰਾਂ ਦੇ ਵਿਰੋਧ ਕਾਰਨ ਦੋਵਾਂ ਨੇ ਕਥਿਤ ਤੌਰ ’ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੋਵਾਂ ਦੇ ਰਿਸ਼ਤੇਦਾਰ ਇੱਕ ਦੂਜੇ ’ਤੇ ਦੋਸ਼ ਅਤੇ ਜਵਾਬੀ ਦੋਸ਼ ਲਾ ਰਹੇ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।


author

Mandeep Singh

Content Editor

Related News