ਫੈਕਟਰੀ ਦੇ ਟੈਂਕ ''ਚੋਂ ਮਿਲੀਆਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ, ਪਰਿਵਾਰਕ ਮੈਂਬਰਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

10/09/2023 2:18:38 PM

ਪਾਨੀਪਤ (ਭਾਸ਼ਾ)- ਹਰਿਆਣਾ ਦੇ ਪਾਨੀਪਤ 'ਚ ਇਕ ਕਾਰਖਾਨੇ ਦੇ ਸੈਪਟਿਕ ਟੈਂਕ 'ਚ ਤਿੰਨ ਕਰਮਚਾਰੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਉਮਰ 30 ਤੋਂ 40 ਸਾਲ ਦਰਮਿਆਨ ਹੈ ਅਤੇ ਉਹ ਐਤਵਾਰ ਨੂੰ ਜਲਾਲਪੁਰ 'ਚ ਸਥਿਤ ਫੈਕਟਰੀ 'ਚ ਮ੍ਰਿਤਕ ਪਾਏ ਗਏ। 

ਇਹ ਵੀ ਪੜ੍ਹੋ : PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, 500 ਕਰੋੜ ਦੀ ਫਿਰੌਤੀ ਤੇ ਗੈਂਗਸਟਰ ਲਾਰੈਂਸ ਦੀ ਰਿਹਾਈ ਦੀ ਕੀਤੀ ਮੰਗ

ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਲਾਸ਼ਾਂ ਨੂੰ ਟੈਂਕ ਤੋਂ ਬਾਹਰ ਕੱਢਿਆ ਅਤੇ ਪੁਲਸ ਨੂੰ ਸੌਂਪ ਦਿੱਤਾ। ਤਿੰਨ 'ਚੋਂ 2 ਟਰੈਕਟਰ ਡਰਾਈਵਰ ਵਜੋਂ ਕੰਮ ਕਰਦੇ ਸਨ, ਜੋ ਟੈਂਕਾਂ ਤੋਂ ਰਸਾਇਣ ਯੁਕਤ ਪਾਣੀ ਕੱਢਦੇ ਸਨ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਐਤਵਾਰ ਨੂੰ ਫੈਕਟਰੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਗਾਇਆ ਕਿ ਤਿੰਨਾਂ ਦਾ ਕਤਲ ਕੀਤਾ ਗਿਆ ਹੈ ਅਤੇ ਬਾਅਦ 'ਚ ਉਨ੍ਹਾਂ ਦੀਆਂ ਲਾਸ਼ਾਂ ਨੂੰ ਸੈਪਟਿਕ ਟੈਂਕ 'ਚ ਸੁੱਟ ਦਿੱਤ ਗਿਆ. ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਫੈਕਟਰੀ 'ਚ ਸੀ.ਸੀ.ਟੀ.ਵੀ. ਕੈਮਰੇ ਨੁਕਸਾਨੇ ਪਾਏ ਗਏ। ਇੱਥੇ ਸੋਨਾਲੀ ਥਾਣੇ ਦੇ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਨੇ ਕਿਹਾ,''ਮ੍ਰਿਤਕਾਂ ਦੇ ਪਰਿਵਾਰਾਂ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਅਸੀਂ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News