ਰਾਜਸਥਾਨ ਦੇ ਅਜਮੇਰ ''ਚ ਦੋ ਲਾਪਤਾ ਨੌਜਵਾਨਾਂ ਦੀਆਂ ਲਾਸ਼ਾਂ ਖੂਹ ''ਚੋਂ ਬਰਾਮਦ, ਕਤਲ ਦਾ ਖਦਸ਼ਾ
Monday, Mar 30, 2026 - 03:53 PM (IST)
ਨੈਸ਼ਨਲ ਡੈਸਕ : ਰਾਜਸਥਾਨ ਦੇ ਅਜਮੇਰ ਜ਼ਿਲੇ ਤੋਂ ਇਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਪਿੰਡ ਤੋਂ ਲਾਪਤਾ ਹੋਏ ਦੋ ਲੋਕਾਂ ਦੀਆਂ ਲਾਸ਼ਾਂ ਸੋਮਵਾਰ ਨੂੰ ਇਕ ਖੂਹ ਵਿਚੋਂ ਬਰਾਮਦ ਹੋਈਆਂ ਹਨ। ਪੁਲਸ ਨੂੰ ਪਹਿਲੀ ਨਜ਼ਰੇ ਸ਼ੱਕ ਹੈ ਕਿ ਦੋਵਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਅਤੇ ਫਿਰ ਲਾਸ਼ਾਂ ਨੂੰ ਖੂਹ ਵਿੱਚ ਸੁੱਟ ਦਿੱਤਾ ਗਿਆ।
ਇਹ ਘਟਨਾ ਜ਼ਿਲੇ ਦੇ ਭਿਨਾਏ ਇਲਾਕੇ ਦੇ ਜੈਤਪੁਰਾ ਪਿੰਡ ਦੀ ਹੈ। ਜਾਣਕਾਰੀ ਮੁਤਾਬਕ ਸਥਾਨਕ ਲੋਕਾਂ ਨੂੰ ਇਲਾਕੇ ਵਿੱਚ ਤੇਜ਼ ਬਦਬੂ ਆਉਣ 'ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਆਲੇ-ਦੁਆਲੇ ਭਾਲ ਸ਼ੁਰੂ ਕੀਤੀ। ਤਲਾਸ਼ੀ ਦੌਰਾਨ ਜਦੋਂ ਖੂਹ ਵਿੱਚ ਦੇਖਿਆ ਗਿਆ ਤਾਂ ਉੱਥੋਂ ਸੁਰਿੰਦਰ (26) ਅਤੇ ਵਿਸ਼ਨੂੰ (16) ਦੀਆਂ ਲਾਸ਼ਾਂ ਬਰਾਮਦ ਹੋਈਆਂ।
ਪੁਲਸ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨ 20 ਮਾਰਚ ਦੀ ਸ਼ਾਮ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰੋਂ ਨਿਕਲੇ ਸਨ, ਪਰ ਵਾਪਸ ਨਹੀਂ ਪਰਤੇ। ਪਰਿਵਾਰ ਵੱਲੋਂ ਅਗਲੇ ਹੀ ਦਿਨ ਉਨ੍ਹਾਂ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਜਮੇਰ ਤੋਂ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਮੌਕੇ 'ਤੇ ਪਹੁੰਚੀ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਕ ਮਾਮਲਾ ਕਤਲ ਦਾ ਜਾਪਦਾ ਹੈ। ਫਿਲਹਾਲ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਥਾਨਕ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
