ਦਰੱਖਤ ਨਾਲ ਲਟਕਦੀ ਮਿਲੀ ਮੁੰਡੇ ਤੇ ਕੁੜੀ ਦੀ ਲਾਸ਼, ਇਲਾਕੇ ਵਿਚ ਸਹਿਮ
Wednesday, Jan 29, 2025 - 04:27 PM (IST)
ਜੈਪੁਰ (ਭਾਸ਼ਾ) : ਰਾਜਸਥਾਨ ਦੇ ਡੂੰਗਰਪੁਰ ਜ਼ਿਲ੍ਹੇ ਦੇ ਜੰਗਲ ਵਿੱਚ ਇੱਕ ਮੁੰਡੇ ਅਤੇ ਕੁੜੀ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਦੋਵੇਂ ਇੱਕੋ ਸਕੂਲ ਵਿੱਚ ਪੜ੍ਹਦੇ ਸਨ ਅਤੇ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਰਾਮ ਸਗਾੜਾ ਪੁਲਸ ਸਟੇਸ਼ਨ ਦੇ ਅਧਿਕਾਰੀ ਗੋਪਾਲ ਨਾਥ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਲਾਸ਼ਾਂ ਨੂੰ ਹਸਪਤਾਲ ਭੇਜਿਆ ਗਿਆ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਲੜਕੇ ਦੀ ਪਛਾਣ ਚੇਤਨ (18) ਵਜੋਂ ਹੋਈ ਹੈ, ਜੋ ਕਿ 12ਵੀਂ ਜਮਾਤ ਦਾ ਵਿਦਿਆਰਥੀ ਸੀ, ਜਦੋਂ ਕਿ ਲੜਕੀ 9ਵੀਂ ਜਮਾਤ ਦੀ ਵਿਦਿਆਰਥਣ ਸੀ।