ਇਮਾਰਤ ''ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼, ਦੋ ਔਰਤਾਂ ਗ੍ਰਿਫ਼ਤਾਰ

Friday, Nov 22, 2024 - 01:44 PM (IST)

ਇਮਾਰਤ ''ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼, ਦੋ ਔਰਤਾਂ ਗ੍ਰਿਫ਼ਤਾਰ

ਠਾਣੇ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਇਕ ਇਮਾਰਤ 'ਚ ਇਕ ਨਵਜੰਮੀ ਬੱਚੀ ਦੀ ਲਾਸ਼ ਮਿਲਣ ਮਗਰੋਂ ਪੁਲਸ ਨੇ ਦੋ ਔਰਤਾਂ ਨੂੰ ਹਿਰਾਸਤ 'ਚ ਲਿਆ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਅੰਬਰਨਾਥ ਇਲਾਕੇ ਦੀ ਹੈ। 

ਇਸ ਗੱਲ ਦਾ ਸ਼ੱਕ ਹੈ ਕਿ ਇਮਾਰਤ 'ਚ ਬਣੀ ਇਕ ਨਾਲੀ ਵਿਚ ਬੱਚੀ ਨੂੰ ਸੁੱਟੇ ਜਾਣ ਮਗਰੋਂ ਉਸ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਦੋ ਔਰਤਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕੀ ਨਵਜੰਮੀ ਬੱਚੀ ਦੀ ਮਾਂ ਅਪਰਾਧ ਵਿਚ ਸ਼ਾਮਲ ਹੈ?  ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਅਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ।


author

Tanu

Content Editor

Related News