ਬੋਰੀ ''ਚ ਪੈਕ ਕਰ ਹਾਈਵੇ ''ਤੇ ਸੁੱਟ ਦਿੱਤੀ ਵਿਅਕਤੀ ਦੀ ਲਾਸ਼, ਮਿਲਣ ''ਤੇ ਫੈਲੀ ਸਨਸਨੀ
Thursday, Aug 08, 2024 - 04:55 PM (IST)

ਮੁਜ਼ੱਫਰਪੁਰ - ਬਿਹਾਰ 'ਚ ਮੁਜ਼ੱਫਰਪੁਰ ਜ਼ਿਲ੍ਹੇ ਦੇ ਬ੍ਰਹਮਪੁਰਾ ਥਾਣਾ ਖੇਤਰ 'ਚ ਵੀਰਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਵਿਅਕਤੀ ਦੀ ਲਾਸ਼ ਬੋਰੀ ਵਿਚ ਪੈਕ ਕੀਤੀ ਹੋਈ ਮਿਲੀ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ, ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਸ਼ਹਿਰ ਦੇ ਬ੍ਰਹਮਪੁਰਾ ਥਾਣੇ ਦੇ ਚਾਂਦਨੀ ਚੌਕ 'ਚ ਓਵਰਬ੍ਰਿਜ ਦੇ ਹੇਠਾਂ ਸਰਵਿਸ ਲੇਨ 'ਤੇ ਬੋਰੀ ਵਿਚ ਪੈਕ ਕੀਤੀ ਹੋਈ ਇਕ ਲਾਸ਼ ਪਈ ਮਿਲੀ। ਇਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਉਕਤ ਸਥਾਨ 'ਤੇ ਇਕੱਠੇ ਹੋ ਗਏ। ਇਸ ਸਬੰਧੀ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ
ਇਧਰ ਘਟਨਾ ਦੀ ਸੂਚਨਾ ਮਿਲਦੇ ਹੀ ਬ੍ਰਹਮਪੁਰਾ ਪੁਲਸ ਮੌਕੇ 'ਤੇ ਪਹੁੰਚ ਗਈ। ਉਪ ਪੁਲਸ ਕਪਤਾਨ (ਟਾਊਨ 2) ਵਿਨੀਤਾ ਸਿਨਹਾ ਨੇ ਦੱਸਿਆ ਕਿ ਸਥਾਨਕ ਲੋਕਾਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਬਰੀਆ ਚਾਂਦਨੀ ਚੌਂਕ ਨੇੜਿਓਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਡਾਗ ਸਕੁਐਡ ਟੀਮ ਨੂੰ ਬੁਲਾਇਆ ਗਿਆ ਹੈ। ਪਹਿਲੀ ਨਜ਼ਰੇ ਅਜਿਹਾ ਲੱਗਦਾ ਹੈ ਕਿ ਕਤਲ ਤੋਂ ਬਾਅਦ ਲਾਸ਼ ਇੱਥੇ ਸੁੱਟ ਦਿੱਤੀ ਗਈ ਸੀ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਪ੍ਰੇਮੀ ਨਾਲ ਵਿਆਹ ਕਰਨ ਲਈ ਭੈਣ ਕਰ ਰਹੀ ਸੀ ਜ਼ਿੱਦ, ਗੁੱਸੇ 'ਚ ਭਰਾ ਨੇ ਦਿੱਤੀ ਦਰਦਨਾਕ ਮੌਤ
ਦੱਸਿਆ ਜਾਂਦਾ ਹੈ ਕਿ ਮੌਕੇ 'ਤੇ ਕਈ ਗੈਰੇਜ ਹਨ, ਜਿੱਥੇ ਵੱਖ-ਵੱਖ ਰਾਜਾਂ ਦੇ ਡਰਾਈਵਰ ਅਤੇ ਸਬ-ਡ੍ਰਾਈਵਰ ਰਹਿੰਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਬੋਰੀ ਵਿੱਚ ਪਾ ਕੇ ਇੱਥੇ ਸੁੱਟ ਦਿੱਤਾ ਗਿਆ ਸੀ। ਸਥਾਨਕ ਲੋਕਾਂ ਅਨੁਸਾਰ ਕਤਲ ਦੇ ਸਬੂਤ ਛੁਪਾਉਣ ਦੀ ਨੀਅਤ ਨਾਲ ਲਾਸ਼ ਨੂੰ ਇੱਥੇ ਲਿਆ ਕੇ ਸੜਕ ਕਿਨਾਰੇ ਬੋਰੀ ਵਿੱਚ ਸੁੱਟਿਆ ਗਿਆ ਹੋ ਸਕਦਾ ਹੈ। ਇਸ ਦੇ ਨਾਲ ਹੀ ਐੱਫਐੱਸਐੱਲ ਦੀ ਟੀਮ ਅਤੇ ਡੌਗ ਸਕੁਐਡ ਮੌਕੇ ’ਤੇ ਪਹੁੰਚ ਗਏ, ਜੋ ਜਾਂਚ ਵਿੱਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8