ਦਰੱਖਤ ਨਾਲ ਲਟਕਦੀ ਮਿਲੀ ਪੁਲਸ ਇੰਸਪੈਕਟਰ ਦੀ ਲਾਸ਼, 3 ਦਿਨ ਪਹਿਲਾਂ SI ਨੇ ਵੀ ਕੀਤੀ ਸੀ ਖ਼ੁਦਕੁਸ਼ੀ

Tuesday, Aug 06, 2024 - 05:00 AM (IST)

ਦਰੱਖਤ ਨਾਲ ਲਟਕਦੀ ਮਿਲੀ ਪੁਲਸ ਇੰਸਪੈਕਟਰ ਦੀ ਲਾਸ਼, 3 ਦਿਨ ਪਹਿਲਾਂ SI ਨੇ ਵੀ ਕੀਤੀ ਸੀ ਖ਼ੁਦਕੁਸ਼ੀ

ਬੈਂਗਲੁਰੂ : ਬੈਂਗਲੁਰੂ ਪੁਲਸ ਦੀ ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਵਿਚ ਤਾਇਨਾਤ ਇਕ ਇੰਸਪੈਕਟਰ ਸੋਮਵਾਰ ਨੂੰ ਸ਼ਹਿਰ ਦੇ ਬਾਹਰਵਾਰ ਬਿਦਾਦੀ ਵਿਚ ਇਕ ਸੁੰਨਸਾਨ ਸਥਾਨ 'ਤੇ ਮ੍ਰਿਤਕ ਪਾਇਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ 50 ਸਾਲਾ ਇੰਸਪੈਕਟਰ ਥਿਮੇਗੌੜਾ ਦੀ ਲਾਸ਼ ਸ਼ਹਿਰ ਦੇ ਬਾਹਰਵਾਰ ਇਕ ਦਰੱਖਤ ਦੀ ਟਾਹਣੀ ਨਾਲ ਫਾਹੇ ਨਾਲ ਲਟਕਦੀ ਮਿਲੀ। ਪੁਲਸ ਨੇ ਦੱਸਿਆ ਕਿ ਉਸ ਨੂੰ ਹਾਲ ਹੀ ਵਿਚ ਸੀਸੀਬੀ ਦੀ ਆਰਥਿਕ ਅਪਰਾਧ ਸ਼ਾਖਾ ਵਿਚ ਤਾਇਨਾਤ ਕੀਤਾ ਗਿਆ ਸੀ।

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਸ਼ੱਕ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ, ਪਰ ਲਾਸ਼ ਨੇੜਿਓਂ ਕੋਈ 'ਸੁਸਾਈਡ ਨੋਟ' ਨਹੀਂ ਮਿਲਿਆ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, "ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਸਾਨੂੰ ਨਹੀਂ ਪਤਾ ਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ। ਅਸੀਂ ਪੋਸਟਮਾਰਟਮ ਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾ ਸਕਾਂਗੇ। ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ।'' ਇਹ ਘਟਨਾ ਯਾਦਗੀਰ 'ਚ 34 ਸਾਲਾ ਪੁਲਸ ਸਬ-ਇੰਸਪੈਕਟਰ ਪਰਸ਼ੂਰਾਮ ਦੀ ਮੌਤ ਦੇ ਤਿੰਨ ਦਿਨ ਬਾਅਦ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Sandeep Kumar

Content Editor

Related News