ਕੋਟਾ ''ਚ ਖਾਲੀ ਪਲਾਟ ''ਚੋਂ ਮਿਲੀ ਔਰਤ ਦੀ ਲਾਸ਼, ਲਿਵ-ਇਨ ਪਾਰਟਨਰ ਖ਼ਿਲਾਫ਼ ਮਾਮਲਾ ਦਰਜ

07/05/2024 9:26:21 PM

ਨੈਸ਼ਨਲ ਡੈਸਕ : ਰਾਜਸਥਾਨ ਦੇ ਕੋਟਾ ਵਿਚ ਸ਼ੁੱਕਰਵਾਰ ਸਵੇਰੇ ਇਕ ਖਾਲੀ ਪਲਾਟ ਵਿਚੋਂ 45 ਸਾਲਾਂ ਦੀ ਇਕ ਔਰਤ ਦੀ ਖੂਨ ਨਾਲ ਲਥਪਥ ਲਾਸ਼ ਮਿਲੀ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਔਰਤ ਦੀ ਪਛਾਣ ਰਾਣੀ ਦੇ ਰੂਪ 'ਚ ਹੋਈ ਹੈ, ਜੋ ਕਿ ਕੁੰਹੜੀ ਥਾਣੇ ਦੇ ਅਧੀਨ ਛੋਟੀ ਪੁਲੀਆ ਦੇ ਕੋਲ ਬਲਿਤਾ ਰੋਡ 'ਤੇ ਰਹਿੰਦੀ ਸੀ। ਪੁਲਸ ਨੇ ਦੱਸਿਆ ਕਿ ਔਰਤ ਦੇ ਪਤੀ ਦੀ ਕਰੀਬ ਚਾਰ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਆਪਣੇ 'ਸਹਿਜੀਵਨ ਸਾਥੀ' ਮੁਕੇਸ਼ ਨਾਲ ਰਹਿੰਦੀ ਹੈ, ਜੋ ਰੈਗਪਿਕਰ ਦਾ ਕੰਮ ਕਰਦਾ ਹੈ। ਪੁਲਸ ਨੇ ਔਰਤ ਦੇ ਬੇਟੇ ਦੀ ਸ਼ਿਕਾਇਤ 'ਤੇ ਉਸ ਦੇ ਸਹਿਜੀਵਨ ਸਾਥੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ, ਜੋ ਵੀਰਵਾਰ ਰਾਤ ਤੋਂ ਫ਼ਰਾਰ ਹੈ।

ਇਹ ਵੀ ਪੜ੍ਹੋ : ਕੇਦਾਰਨਾਥ 'ਚ ਔਰਤ ਨਾਲ ਛੇੜਛਾੜ ਕਰਨ ਵਾਲੇ ਦੋ SI ਮੁਅੱਤਲ, ਸ਼ਰਾਬ ਦੇ ਨਸ਼ੇ 'ਚ ਕੀਤੀ ਸੀ ਗੰਦੀ ਹਰਕਤ

ਕੁੰਹੜੀ ਥਾਣਾ ਖੇਤਰ ਦੇ ਇੰਸਪੈਕਟਰ ਅਰਵਿੰਦ ਭਾਰਦਵਾਜ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ 9 ਵਜੇ ਦੇ ਕਰੀਬ ਰਜਤ ਨਗਰ 'ਚ ਇਕ ਖਾਲੀ ਪਲਾਟ 'ਚੋਂ ਇਕ ਔਰਤ ਦੀ ਖੂਨ ਨਾਲ ਲਥਪਥ ਲਾਸ਼ ਬਰਾਮਦ ਹੋਈ, ਜਿਸ ਦੇ ਸਿਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਵੀਰਵਾਰ ਦੇਰ ਰਾਤ ਔਰਤ 'ਤੇ ਭਾਰੀ ਪੱਥਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਭਾਰਦਵਾਜ ਨੇ ਦੱਸਿਆ ਕਿ ਪੁਲਸ ਨੇ ਔਰਤ ਦੇ 'ਸਹਿਜੀਵਨ ਸਾਥੀ' ਮੁਕੇਸ਼ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 ਅਤੇ 248 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸ਼ੁੱਕਰਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਔਰਤ ਦੀ ਲਾਸ਼ ਨੂੰ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਅਤੇ ਦੋਸ਼ੀ ਦੀ ਗ੍ਰਿਫਤਾਰੀ ਲਈ ਭਾਲ ਜਾਰੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ਜਗ ਬਾਣੀਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

 


DILSHER

Content Editor

Related News