ਤ੍ਰਿਣਮੂਲ ਕਾਂਗਰਸ ਦੇ ਇੱਕ ਵਿਧਾਇਕ ਦੇ ਬਾਡੀਗਾਰਡ ਦੀ ਲਾਸ਼ ਬਰਾਮਦ

02/04/2024 12:43:43 PM

ਕੋਲਕਾਤਾ- ਤ੍ਰਿਣਮੂਲ ਕਾਂਗਰਸ ਦੇ ਇੱਕ ਵਿਧਾਇਕ ਰਾਜੀਬ ਲੋਚਨ ਦੇ ਬਾਡੀਗਾਰਡ ਦੀ ਲਾਸ਼ ਸ਼ਨੀਵਾਰ ਸਵੇਰੇ ਸਥਾਨਕ ਐੱਮ. ਐੱਲ. ਏ. ਹੋਸਟਲ ਦੇ ਵਿਹੜੇ ’ਚ ਮਿਲੀ|
ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜੈਦੇਬ ਘੋਰਾਈ ਵਜੋਂ ਹੋਈ ਹੈ। ਉਹ ਪੁਰੂਲੀਆ ਦੇ ਬੰਦਵਾਨ ਤੋਂ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਰਾਜੀਬ ਲੋਚਨ ਦਾ ਬਾਡੀਗਾਰਡ ਸੀ। ਪੁਲਸ ਨੇ ਦੱਸਿਆ ਕਿ ਉਸ ਦੀ ਗੈਰ ਕੁਦਰਤੀ ਮੌਤ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਪਿੱਛੋਂ ਪੱਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਬਿਮਨ ਬੈਨਰਜੀ ਨੇ ਹੋਸਟਲ’ ਦਾ ਦੌਰਾ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

 

Aarti dhillon

This news is Content Editor Aarti dhillon