ਅਕਸ਼ੈ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

Saturday, Nov 16, 2024 - 05:16 PM (IST)

ਅਕਸ਼ੈ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੀ ਇਕ ਤਸਵੀਰ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ‘ਚ ਅਕਸ਼ੈ ਕੁਮਾਰ ਕਾਲੇ ਰੰਗ ਦੀ ਪੈਂਟ ਦੇ ਨਾਲ ਚਿੱਟੇ ਰੰਗ ਦੀ ਕਮੀਜ਼ ਪਾਏ ਨਜ਼ਰ ਆ ਰਹੇ ਹਨ। ਅਦਾਕਾਰ ਨੇ ਗਰਮਜੋਸ਼ੀ ਨਾਲ ਮੁਸਕਰਾਉਂਦਿਆਂ ਪੀਐਮ ਮੋਦੀ ਦਾ ਸਵਾਗਤ ਕੀਤਾ, ਮੋਦੀ ਵੀ ਖੁਸ਼ ਦਿਖਾਈ ਦੇ ਰਹੇ ਹਨ।ਅਕਸ਼ੈ ਕੁਮਾਰ ਨੇ ਵੀ ਪ੍ਰਧਾਨ ਮੰਤਰੀ ਦੀ ਤਾਰੀਫ ਕਰਦੇ ਹੋਏ ਇੰਸਟਾਗ੍ਰਾਮ ਸਟੋਰੀਜ਼ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਅਦਾਕਾਰ ਨੇ ਲਿਖਿਆ ਕਿ ਉਹ ਐਚਟੀ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਨੂੰ ਭਾਰਤ ਦੇ ਵਿਕਾਸ ਬਾਰੇ ਗੱਲ ਕਰਦੇ ਸੁਣ ਕੇ ਖੁਸ਼ ਹੋਏ। ਉਨ੍ਹਾਂ ਲਿਖਿਆ, ‘ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ HT ਵਿੱਚ ਨਿਊ ਇੰਡੀਆ ਦੀ ਵਿਕਾਸ ਕਹਾਣੀ ਬਾਰੇ ਪ੍ਰੇਰਨਾਦਾਇਕ ਭਾਸ਼ਣ ਦਿੰਦੇ ਹੋਏ ਸੁਣਨ ਦਾ ਮੌਕਾ ਮਿਲਿਆ।’

ਇਹ ਵੀ ਪੜ੍ਹੋ- ਇਸ ਖ਼ੂਬਸੂਰਤ ਹਸੀਨਾ ਨੇ ਕਰਵਾਇਆ ਦੂਜਾ ਵਿਆਹ! ਵੀਡੀਓ ਵਾਇਰਲ

ਅਕਸ਼ੈ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਦੀ ਅਕਸ਼ੈ ਤਾਰੀਫ 
ਅਕਸ਼ੈ ਕੁਮਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਦੋਸਤਾਨਾ ਸਬੰਧ ਹਨ। ਅਕਸ਼ੈ ਕੁਮਾਰ ਨੇ 2019 'ਚ ਮੋਦੀ ਦਾ ਇੰਟਰਵਿਊ ਲਿਆ ਸੀ, ਜਿਸ ਵਿੱਚ ਉਨ੍ਹਾਂ ਦੇ ਪਸੰਦੀਦਾ ਭੋਜਨ ਵਰਗੇ ਨਿੱਜੀ ਵਿਸ਼ਿਆਂ ‘ਤੇ ਚਰਚਾ ਕੀਤੀ ਗਈ ਸੀ। ਇਸ ਇੰਟਰਵਿਊ ‘ਚ ਨਰਿੰਦਰ ਮੋਦੀ ਦਾ ਹਲਕਾ-ਫੁਲਕਾ ਅੰਦਾਜ਼ ਦੇਖਣ ਨੂੰ ਮਿਲਿਆ, ਜਿਸ ਦੀ ਕਾਫੀ ਤਾਰੀਫ ਹੋਈ। ਅਦਾਕਾਰ ਦੀ ਮਾਂ ਦੇ ਦੇਹਾਂਤ ਤੋਂ ਬਾਅਦ ਨਰਿੰਦਰ ਮੋਦੀ ਨੇ ਅਕਸ਼ੈ ਨੂੰ ਇੱਕ ਪੱਤਰ ਭੇਜਿਆ ਸੀ, ਜਿਸ ਵਿੱਚ ਉਨ੍ਹਾਂ ਨੇ ਉਨ੍ਹਾਂ ਦੇ ਪ੍ਰਤੀ ਸਨਮਾਨ ਅਤੇ ਸੰਵੇਦਨਾ ਜਤਾਈ ਸੀ। ਅਕਸ਼ੈ ਨੇ ‘ਰਨ ਫਾਰ ਯੂਨਿਟੀ’ ਸਮੇਤ ਨਰਿੰਦਰ ਮੋਦੀ ਦੀਆਂ ਸਾਰੀਆਂ ਪਹਿਲਕਦਮੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਭਾਰਤ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਦੀ ਸ਼ਲਾਘਾ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News