ਲੋਕ ਸਭਾ ਚੋਣਾਂ ਤੋਂ ਪਹਿਲਾਂ ਪੱਛਮੀ ਬੰਗਾਲ 'ਚ ਧਮਾਕਾ, ਮੁੰਡੇ ਦੀ ਮੌਤ, 2 ਜ਼ਖ਼ਮੀ

05/06/2024 1:01:03 PM

ਕੋਲਕਾਤਾ- ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ 'ਚ ਸੋਮਵਾਰ ਨੂੰ ਬੰਬ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ 'ਚ ਇਕ ਮੁੰਡੇ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਦੱਸ ਦੇਈਏ ਕਿ ਪੱਛਮੀ ਬੰਗਾਲ ਵਿਚ 20 ਮਈ ਨੂੰ ਚੌਥੇ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ। ਪੁਲਸ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਬੰਬ ਨੂੰ ਬੱਚਿਆਂ ਨੇ ਗੇਂਦ ਸਮਝਿਆ ਸੀ, ਉਦੋਂ ਫਟ ਗਿਆ ਜਦੋਂ ਉਹ ਇੱਕ ਛੱਪੜ ਦੇ ਨੇੜੇ ਇਸ ਨਾਲ ਖੇਡ ਰਹੇ ਸਨ। ਮੌਕੇ 'ਤੇ ਪੁਲਸ ਦੇ ਉੱਚ ਅਧਿਕਾਰੀਆਂ ਨੇ ਵੱਡੀ ਗਿਣਤੀ 'ਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਕ ਚਸ਼ਮਦੀਦ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਉਹ ਆਪਣੇ ਘਰ ਤੋਂ ਬਾਹਰ ਆਇਆ ਅਤੇ ਦੇਖਿਆ ਕਿ ਇਕ ਮੁੰਡੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਦਰਦ ਨਾਲ ਚੀਕ ਰਹੇ ਸਨ।

ਇਹ ਵੀ ਪੜ੍ਹੋ- ਬਾਬਾ ਬਰਫ਼ਾਨੀ ਦੀ ਪਹਿਲੀ ਤਸਵੀਰ ਆਈ ਸਾਹਮਣੇ, ਇਸ ਦਿਨ ਤੋਂ ਸ਼ੁਰੂ ਹੋਵੇਗੀ ਯਾਤਰਾ

ਸੂਤਰਾਂ ਨੇ ਦੱਸਿਆ ਕਿ ਮੁੰਡਿਆਂ 'ਚੋਂ ਇੱਕ ਦਾ ਹੱਥ ਉੱਡ ਗਿਆ ਸੀ ਅਤੇ ਦੋ ਗੰਭੀਰ ਰੂਪ ਵਿਚ ਜ਼ਖਮੀਆਂ ਨੂੰ ਪਾਂਡੂਆ ਗ੍ਰਾਮੀਣ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਕਿਸੇ ਹੋਰ ਥਾਂ 'ਤੇ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਮ੍ਰਿਤਕ ਦੀ ਪਛਾਣ ਰਾਜ ਬਿਸਵਾਸ ਵਜੋਂ ਹੋਈ ਹੈ, ਜੋ ਗਰਮੀਆਂ ਦੀਆਂ ਛੁੱਟੀਆਂ ਕੱਟਣ ਲਈ ਆਪਣੇ ਮਾਮੇ ਦੇ ਘਰ ਆਇਆ ਹੋਇਆ ਸੀ। ਇਕ ਚਸ਼ਮਦੀਦ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਉਹ ਆਪਣੇ ਘਰ ਤੋਂ ਬਾਹਰ ਆਇਆ ਅਤੇ ਦੇਖਿਆ ਕਿ ਇਕ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਦਰਦ ਨਾਲ ਚੀਕ ਰਹੇ ਸਨ।

ਇਹ ਵੀ ਪੜ੍ਹੋ- ਲਾੜੇ ਨੇ ਦਾਜ 'ਚ ਮੰਗੀ ਕਰੇਟਾ ਕਾਰ, ਅਧੂਰੀ ਰਹਿ ਗਈ ਡਿਮਾਂਡ ਤਾਂ ਨਹੀਂ ਲੈ ਕੇ ਆਇਆ ਬਾਰਾਤ, ਰੋਂਦੀ ਰਹੀ ਲਾੜੀ

ਓਧਰ ਭਾਜਪਾ ਦੇ ਹੁਗਲੀ ਲੋਕ ਸਭਾ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਦੋਸ਼ ਲਾਇਆ ਕਿ ਬੰਬ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਵਲੋਂ ਤਿਆਰ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਦੁਖਦ ਘਟਨਾ  ਤ੍ਰਿਣਮੂਲ ਕਾਂਗਰਸ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਦੀ ਤੈਅ ਚੋਣ ਰੈਲੀ ਤੋਂ ਕੁਝ ਘੰਟੇ ਪਹਿਲਾਂ ਵਾਪਰੀ। ਉਨ੍ਹਾਂ ਨੇ ਕਿਹਾ ਕਿ ਘਟਨਾ ਵਿਚ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ਨੇ ਵਿਸਫੋਟਕ ਕਿੱਥੇ ਰੱਖੇ ਹਨ, ਉਸ ਦੀ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News