ਨੈਸ਼ਨਲ ਹਾਈਵੇਅ ''ਤੇ ਭਿਆਨਕ ਹਾਦਸਾ: ਬੰਬ ਨਿਰੋਧਕ ਦਸਤੇ ਦੇ ਚਾਰ ਜਵਾਨਾਂ ਦੀ ਮੌਕੇ ''ਤੇ ਮੌਤ
Wednesday, Dec 10, 2025 - 09:59 AM (IST)
ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਰਾਸ਼ਟਰੀ ਰਾਜਮਾਰਗ 44 'ਤੇ ਇੱਕ ਦੁਖਦਾਈ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿੱਥੇ ਡਿਊਟੀ ਖ਼ਤਮ ਕਰਕੇ ਮੁਰੈਨਾ ਤੋਂ ਵਾਪਸ ਆ ਰਹੇ ਬੰਬ ਡਿਸਪੋਜ਼ਲ ਸਕੁਐਡ (ਬੀਡੀਐਸ) ਦੇ ਚਾਰ ਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦੌਰਾਨ ਇੱਕ ਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖ਼ਮੀ ਕਰਮਚਾਰੀ ਦਾ ਸਾਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ - ਸੜਕ 'ਤੇ ਜਾਂਦੀ ਕਾਰ ਉੱਪਰ ਆ ਡਿੱਗਾ ਜਹਾਜ਼, ਪੈ ਗਈਆਂ ਭਾਜੜਾਂ (ਵੀਡੀਓ)
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਰਾਸ਼ਟਰੀ ਰਾਜਮਾਰਗ 44 'ਤੇ ਉਸ ਸਮੇਂ ਵਾਪਰਿਆ, ਜਦੋਂ ਪੰਜ ਸੈਨਿਕ ਮੋਰੇਨਾ ਤੋਂ ਘਰ ਵਾਪਸ ਆ ਰਹੇ ਸਨ। ਉਨ੍ਹਾਂ ਦੀ ਗੱਡੀ ਇਸ ਦੌਰਾਨ ਇਕ ਟਰੱਕ ਨਾਲ ਟਕਰਾ ਗਈ ਅਤੇ ਚਾਰ ਸੈਨਿਕਾਂ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਮੋਰੇਨਾ ਨਿਵਾਸੀ ਪ੍ਰਦੁਮਨ ਦੀਕਸ਼ਿਤ, ਅਮਨ ਕੌਰਵ ਅਤੇ ਡਰਾਈਵਰ ਪਰਮਲਾਲ ਤੋਮਰ ਵਜੋਂ ਹੋਈ ਹੈ।
ਪੜ੍ਹੋ ਇਹ ਵੀ - ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ! ਹੁਣ ਇਸ ਸਮੇਂ ਲੱਗਣਗੀਆਂ ਕਲਾਸਾਂ, ਇਸ ਸੂਬੇ 'ਚ ਜਾਰੀ ਹੋਏ ਹੁਕਮ
