ਪਟਨਾ ਹਵਾਈ ਅੱਡੇ ’ਤੇ ਬੰਬ ਹੋਣ ਦੀ ਸੂਚਨਾ ਨੇ ਪਾਈਆਂ ਭਾਜੜਾਂ, ਜਾਂਚ ਦੌਰਾਨ ਸਾਹਮਣੇ ਆਈ ਇਹ ਗੱਲ

Thursday, Apr 13, 2023 - 04:33 AM (IST)

ਪਟਨਾ ਹਵਾਈ ਅੱਡੇ ’ਤੇ ਬੰਬ ਹੋਣ ਦੀ ਸੂਚਨਾ ਨੇ ਪਾਈਆਂ ਭਾਜੜਾਂ, ਜਾਂਚ ਦੌਰਾਨ ਸਾਹਮਣੇ ਆਈ ਇਹ ਗੱਲ

ਪਟਨਾ (ਭਾਸ਼ਾ)- ਪਟਨਾ ’ਚ ਸਥਿਤ ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੰਪਲੈਕਸ ’ਚ ਬੰਬ ਰੱਖੇ ਹੋਣ ਦਾ ਦਾਅਵਾ ਕਰਨ ਵਾਲੇ ਇਕ ਫਰਜ਼ੀ ਫੋਨ ਕਾਲ ਨੇ ਬੁੱਧਵਾਰ ਨੂੰ ਸੁਰੱਖਿਆ ਕਰਮਚਾਰੀਆਂ ਦੀ ਨੀਂਦ ਉਡਾ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਲੈਂਡਲਾਈਨ ਨੰਬਰ ’ਤੇ ਕਾਲ ਆਉਣ ਤੋਂ ਬਾਅਦ ਹਵਾਈ ਅੱਡੇ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਮਨਕੀਰਤ ਔਲਖ ਖ਼ਿਲਾਫ਼ DGP ਕੋਲ ਪਹੁੰਚੀ ਸ਼ਿਕਾਇਤ, ਜਾਣੋ ਕੀ ਹੈ ਪੂਰਾ ਮਾਮਲਾ

ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ, ਕਿਉਂਕਿ ਸੂਚਨਾ ’ਚ ਕਿਸੇ ਵਿਸ਼ੇਸ਼ ਸਥਾਨ ਦਾ ਕੋਈ ਜ਼ਿਕਰ ਨਹੀਂ ਸੀ, ਇਸ ਲਈ ਟਰਮੀਨਲ ਇਮਾਰਤ, ਪਾਰਕਿੰਗ ਖੇਤਰ ਅਤੇ ਦਫਤਰ ਦੀਆਂ ਇਮਾਰਤਾਂ ਦੀ ਸੁਰੱਖਿਆ ਫੋਰਸਾਂ ਨੇ ਚੰਗੀ ਤਰ੍ਹਾਂ ਤਲਾਸ਼ੀ ਕੀਤੀ ਪਰ ਕੋਈ ਬੰਬ ਨਹੀਂ ਮਿਲਿਆ। ਸੀਨੀਅਰ ਪੁਲਸ ਕਪਤਾਨ ਰਾਜੀਵ ਮਿਸ਼ਰਾ ਨੇ ਪੀ. ਟੀ. ਆਈ. ਨੂੰ ਦੱਸਿਆ ਕਿ ਫ਼ੋਨ ਕਾਲ ਫਰਜ਼ੀ ਨਿਕਲੀ ਅਤੇ ਕਿਤੇ ਵੀ ਕੁਝ ਵੀ ਬਰਾਮਦ ਨਹੀਂ ਹੋਇਆ। ਯਾਤਰੀਆਂ ਨੂੰ ਅਸੁਵਿਧਾ ਪਹੁੰਚਾਏ ਬਿਨਾਂ ਤਲਾਸ਼ੀ ਮੁਹਿੰਮ ਚਲਾਈ ਗਈ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News