ਮੁੰਬਈ ਤੋਂ ਨਿਊਯਾਰਕ ਜਾ ਰਹੀ ਫਲਾਈਟ ''ਚ ਬੰਬ ਦੀ ਧਮਕੀ
Monday, Oct 14, 2024 - 09:39 AM (IST)
ਨਵੀਂ ਦਿੱਲੀ- ਮੁੰਬਈ ਤੋਂ ਨਿਊਯਾਰਕ ਜਾਣ ਵਾਲੇ ਏਅਰ ਇੰਡੀਆ ਦੀ ਇਕ ਉਡਾਣ 'ਚ ਸੋਮਵਾਰ ਨੂੰ ਬੰਬ ਹੋਣ ਦੀ ਧਮਕੀ ਮਗਰੋਂ ਸੁਰੱਖਿਆ ਸਬੰਧੀ ਚਿੰਤਾਵਾਂ ਕਾਰਨ ਜਹਾਜ਼ ਦਾ ਦੂਜੇ ਰਾਹ ਮੋੜਿਆ ਦਿੱਤਾ ਗਿਆ। ਜਹਾਜ਼ ਨੂੰ ਦਿੱਲੀ ਹਵਾਈ ਹਵਾਈ ਅੱਡੇ ਭੇਜ ਦਿੱਤਾ, ਜਿੱਥੇ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜਹਾਜ਼ ਫਿਲਹਾਲ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਮੌਜੂਦ ਹੈ ਅਤੇ ਯਾਤਰੀਆਂ ਤੇ ਚਾਲਕ ਦਲ ਦੀ ਸੁਰੱਖਿਆ ਯਕੀਨੀ ਕਰਨ ਲਈ ਸਾਰੇ ਮਾਪਦੰਡਾ ਸੁਰੱਖਿਆ ਪ੍ਰੋਟੋਕਾਲ ਦਾ ਪਾਲਣ ਕੀਤਾ ਜਾ ਰਿਹਾ ਹੈ। ਅੱਗੇ ਦੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਏਅਰ ਇੰਡੀਆ ਦੀ ਫਲਾਈਟ AI 657 ਨੂੰ ਏਅਰਪੋਰਟ 'ਤੇ ਸੁਰੱਖਿਅਤ ਉਤਾਰ ਲਿਆ ਗਿਆ ਸੀ। ਇਸ ਤੋਂ ਬਾਅਦ ਫਲਾਈਟ ਨੂੰ ਆਈਸੋਲੇਸ਼ਨ ਬੇਅ 'ਚ ਰੱਖਿਆ ਗਿਆ ਸੀ। ਫਿਰ 135 ਯਾਤਰੀਆਂ ਅਤੇ ਚਾਲਕ ਦਲ ਦੇ ਸਾਰੇ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ।