ਸਾਊਦੀ ਤੋਂ ਦਿੱਲੀ ਆ ਰਹੀ Air India ਦੀ ਫਲਾਈਟ ''ਚ ਬੰਬ ਦੀ ਧਮਕੀ, ਅਹਿਮਦਾਬਾਦ ''ਚ ਕਰਵਾਈ ਐਮਰਜੈਂਸੀ ਲੈਂਡਿੰਗ
Tuesday, Sep 01, 2026 - 12:26 AM (IST)
ਅਹਿਮਦਾਬਾਦ : ਸਾਊਦੀ ਅਰਬ ਦੇ ਦੰਮਾਮ ਤੋਂ ਸੋਮਵਾਰ ਨੂੰ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਨੂੰ "ਬੰਬ" ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਹਾਲਤ ਵਿੱਚ ਉਤਾਰਿਆ ਗਿਆ। ਪੁਲਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿੱਚ 32 ਯਾਤਰੀ ਸਵਾਰ ਸਨ, ਜੋ ਕਿ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਟਿਸ਼ੂ ਪੇਪਰ 'ਤੇ ਲਿਖਿਆ ਮਿਲਿਆ 'ਬੰਬ'
'ਜੀ' ਡਿਵੀਜ਼ਨ ਦੇ ਸਹਾਇਕ ਪੁਲਸ ਕਮਿਸ਼ਨਰ (ਏ.ਸੀ.ਪੀ.) ਵੀ. ਐੱਨ. ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਣ ਦੌਰਾਨ ਚਾਲਕ ਦਲ ਦੇ ਇੱਕ ਮੈਂਬਰ ਨੂੰ ਇੱਕ ਟਿਸ਼ੂ ਪੇਪਰ ਮਿਲਿਆ, ਜਿਸ ਉੱਤੇ 'ਬੰਬ' ਲਿਖਿਆ ਹੋਇਆ ਸੀ। ਇਸ ਧਮਕੀ ਭਰੇ ਸੰਦੇਸ਼ ਦੇ ਮਿਲਣ ਤੋਂ ਤੁਰੰਤ ਬਾਅਦ ਪਾਇਲਟਾਂ ਨੇ ਦਿੱਲੀ ਜਾ ਰਹੇ ਜਹਾਜ਼ ਦਾ ਰੁਖ ਮੋੜ ਕੇ ਉਸ ਨੂੰ ਅਹਿਮਦਾਬਾਦ ਲਿਜਾਣ ਦਾ ਫੈਸਲਾ ਕੀਤਾ। ਜਹਾਜ਼ ਨੂੰ ਸ਼ਾਮ ਲਗਭਗ 4:30 ਵਜੇ ਅਹਿਮਦਾਬਾਦ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰ ਲਿਆ ਗਿਆ।
ਇਹ ਵੀ ਪੜ੍ਹੋ : ਸਿਹਤ ਨਾਲ ਖਿਲਵਾੜ! ਨਕਲੀ 'Expiry Date' ਲਗਾ ਕੇ ਖਾਧ ਪਦਾਰਥ ਵੇਚਣ ਦਾ ਪਰਦਾਫਾਸ਼, ਹੋ ਗਈ ਕਾਰਵਾਈ
ਜਾਂਚ ਦੌਰਾਨ ਕੋਈ ਸ਼ੱਕੀ ਚੀਜ਼ ਨਹੀਂ ਮਿਲੀ
ਐਮਰਜੈਂਸੀ ਲੈਂਡਿੰਗ ਤੋਂ ਤੁਰੰਤ ਬਾਅਦ ਸੁਰੱਖਿਆ ਏਜੰਸੀਆਂ ਨੇ ਪੂਰੇ ਜਹਾਜ਼ ਦੀ ਬਾਰੀਕੀ ਨਾਲ ਜਾਂਚ ਕੀਤੀ, ਪਰ ਉਨ੍ਹਾਂ ਨੂੰ ਜਾਂਚ ਦੌਰਾਨ ਕੋਈ ਵੀ ਸ਼ੱਕੀ ਚੀਜ਼ ਹੱਥ ਨਹੀਂ ਲੱਗੀ। ਪੁਲਸ ਅਧਿਕਾਰੀ ਅਨੁਸਾਰ ਜਹਾਜ਼ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਅਹਿਮਦਾਬਾਦ ਹਵਾਈ ਅੱਡੇ ਦੇ ਟਰਮੀਨਲ-2 ਵਿੱਚ ਸੁਰੱਖਿਅਤ ਠਹਿਰਾਇਆ ਗਿਆ ਹੈ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਏਅਰਲਾਈਨ ਨੇ ਜਾਰੀ ਕੀਤਾ ਬਿਆਨ
ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੰਮਾਮ ਤੋਂ ਦਿੱਲੀ ਆ ਰਹੇ ਜਹਾਜ਼ ਨੂੰ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਸਾਵਧਾਨੀ ਵਜੋਂ ਸੁਰੱਖਿਆ ਪ੍ਰੋਟੋਕੋਲ ਦੇ ਤਹਿਤ ਅਹਿਮਦਾਬਾਦ ਵੱਲ ਮੋੜਿਆ ਗਿਆ ਸੀ। ਸਰਕਾਰ ਵੱਲੋਂ ਗਠਿਤ 'ਬੰਬ ਖਤਰਾ ਮੁਲਾਂਕਣ ਕਮੇਟੀ' (BTAC) ਨੂੰ ਤੁਰੰਤ ਇਸਦੀ ਜਾਣਕਾਰੀ ਦਿੱਤੀ ਗਈ ਅਤੇ ਸਾਰੀਆਂ ਲੋੜੀਂਦੀਆਂ ਸੁਰੱਖਿਆ ਪ੍ਰਕਿਰਿਆਵਾਂ ਸ਼ੁਰੂ ਕੀਤੀਆਂ ਗਈਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਹਾਜ਼ ਦੇ ਉਤਰਨ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ ਅਤੇ ਲੋੜੀਂਦੀ ਸੁਰੱਖਿਆ ਜਾਂਚ ਪੂਰੀ ਹੋਣ ਤੋਂ ਬਾਅਦ ਜਹਾਜ਼ ਨੂੰ ਦੁਬਾਰਾ ਦਿੱਲੀ ਲਈ ਰਵਾਨਾ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
