ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Saturday, Dec 14, 2024 - 09:57 AM (IST)

ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ- ਦਿੱਲੀ ਦੇ ਇਕ ਸਕੂਲ ਨੂੰ ਸ਼ਨੀਵਾਰ ਯਾਨੀ ਕਿ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ ਹਫ਼ਤੇ ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਨੂੰ ਧਮਕੀ ਭਰੇ ਈ-ਮਲੇ ਭੇਜੇ ਜਾਣ ਦੀ ਇਹ ਤੀਜੀ ਘਟਨਾ ਹੈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸਵੇਰੇ 6 ਵਜ ਕੇ 9 ਮਿੰਟ 'ਤੇ ਦਿੱਲੀ ਪਬਲਿਕ ਸਕੂਲ ਆਰ. ਕੇ. ਪੁਰਮ 'ਚ ਬੰਬ ਦੀ ਧਮਕੀ ਮਿਲਣ ਬਾਰੇ ਫੋਨ ਆਇਆ।

ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਵਿਭਾਗ, ਸਥਾਨਕ ਪੁਲਸ, ਕੁੱਤਿਆਂ ਦੀ ਟੀਮ ਅਤੇ ਬੰਬ ਨਿਰੋਧਕ ਦਸਤਾ ਸਕੂਲ ਪਹੁੰਚਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁਝ ਵੀ ਸ਼ੱਕੀ ਨਹੀਂ ਮਿਲਿਆ ਪਰ ਤਲਾਸ਼ੀ ਮੁਹਿੰਮ ਜਾਰੀ ਹੈ। ਸ਼ੁੱਕਰਵਾਰ ਨੂੰ ਕਰੀਬ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਈ-ਮੇਲ ਜ਼ਰੀਏ ਮਿਲੀਆਂ ਸਨ, ਜਿਸ ਤੋਂ ਬਾਅਦ ਕਈ ਏਜੰਸੀਆਂ ਨੇ ਸਕੂਲ ਕੰਪਲੈਕਸਾਂ ਦੀ ਤਲਾਸ਼ੀ ਲਈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਘੱਟ ਤੋਂ ਘੱਟ 44 ਸਕੂਲਾਂ ਨੂੰ ਇਸੇ ਤਰ੍ਹਾਂ ਦੇ ਈ-ਮੇਲ ਮਿਲੇ ਸਨ। ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਾ ਮਿਲਣ 'ਤੇ ਪੁਲਸ ਨੇ ਇਨ੍ਹਾਂ ਧਮਕੀਆਂ ਨੂੰ ਅਫ਼ਵਾਹ ਦੱਸਿਆ ਸੀ।


author

Tanu

Content Editor

Related News