Indigo ਫਲਾਈਟ ਨੂੰ ਬੰਬ ਨਾਲ ਉਡਾਣ ਦੀ ਧਮਕੀ, ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ

Saturday, Jun 01, 2024 - 12:04 PM (IST)

ਚੇਨੱਈ - ਚੇਨੱਈ ਤੋਂ ਮੁੰਬਈ ਜਾਣ ਵਾਲੀ ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਬਾਅਦ ਹਫੜਾ-ਦਫੜੀ ਮੱਚ ਗਈ। ਜਾਣਕਾਰੀ ਮੁਤਾਬਕ 6E-5314 ਫਲਾਈਟ ਦੇ ਇਕ ਕਰੂ ਨੂੰ ਟਾਇਲਟ ਵਿਚ ਇਕ ਨੋਟ ਮਿਲਿਆ ਸੀ ਜਿਸ ਵਿਚ ਲਿਖਿਆ ਸੀ ਕਿ ਜਹਾਜ ਵਿਚ ਬੰਬ ਹੈ। ਇਸ ਤੋਂ ਬਾਅਦ ਮੁੰਬਈ ਹਵਾਈ ਅੱਡੇ 'ਤੇ ਲਗਭਗ ਪੌਣੇ 9 ਵਜੇ ਜਹਾਜ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਅਤੇ ਸਾਰੇ ਯਾਤਰੀਆਂ ਨੂੰ ਸੁਰੱਖ਼ਿਅਤ ਬਾਹਰ ਕੱਢ ਕੇ ਆਈਸੋਲੇਸ਼ਨ ਵਿਚ ਭੇਜ ਦਿੱਤਾ ਗਿਆ ਹੈ। ਲੈਂਡਿੰਗ ਤੋਂ ਬਾਅਜ ਜਹਾਜ਼ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁੰਬਈ ਹਵਾਈ ਅੱਡੇ 'ਤੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਕ ਹਫ਼ਤੇ ਦਰਮਿਆਨ ਇਹ ਦੂਜੀ ਵਾਰ ਹੈ ਜਦੋਂ ਜਹਾਜ਼ ਨੂੰ ਬੰਬ ਨਾਲ ਉਡਾਣ ਦੀ ਧਮਕੀ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਦਿੱਲੀ ਵਿਚ ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਨਾਲ ਉਡਾਣ ਦੀ ਧਮਕੀ ਦਿੱਤੀ ਗਈ ਸੀ। ਇਥੇ ਵੀ ਟਾਇਲਟ ਵਿਚ ਹੀ ਟਿਸ਼ੂ ਪੇਪਰ ਉੱਤੇ ਲਿਖਿਆ ਇਕ ਨੋਟ ਮਿਲਿਆ ਸੀ। ਇਸ ਵਿਚ ਕਿਹਾ ਗਿਆ ਸੀ '30 ਮਿੰਟ ਵਿਚ ਬੰਬ ਧਮਾਕਾ'।


Harinder Kaur

Content Editor

Related News