ਸਕੂਲ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ ਖੰਗਾਲਿਆ ਚੱਪਾ-ਚੱਪਾ
Friday, Dec 20, 2024 - 10:36 AM (IST)
ਨਵੀਂ ਦਿੱਲੀ- ਦਿੱਲੀ ਦੇ ਦੁਆਰਕਾ ਇਲਾਕੇ ਵਿਚ ਸਥਿਤ ਇਕ ਪ੍ਰਾਈਵੇਟ ਸਕੂਲ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈ-ਮੇਲ ਮਿਲਿਆ ਹੈ। ਸੂਚਨਾ ਮਿਲਣ 'ਤੇ ਟੀਮਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ ਅਤੇ ਚੱਪਾ-ਚੱਪਾ ਖੰਗਾਲਿਆ ਪਰ ਤਲਾਸ਼ੀ ਮੁਹਿੰਮ ਦੌਰਾਨ ਕੁਝ ਵੀ ਨਹੀਂ ਮਿਲਿਆ। ਪੁਲਸ ਮੁਤਾਬਕ ਧਮਕੀ ਮਗਰੋਂ ਸਕੂਲ ਵਿਚ ਜਮਾਤਾਂ ਨੂੰ ਆਨਲਾਈਨ ਮੋਡ 'ਚ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਤੜਕਸਾਰ ਵਾਪਰਿਆ ਵੱਡਾ ਹਾਦਸਾ; ਦਰਜਨਾਂ ਗੱਡੀਆਂ ਨੂੰ ਲੱਗੀ ਅੱਗ, 5 ਲੋਕ ਜ਼ਿੰਦਾ ਸੜੇ
ਦਿੱਲੀ ਫਾਇਰ ਸਰਵਿਸ (DFS) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸਵੇਰੇ 5.02 ਵਜੇ ਦੁਆਰਕਾ ਸੈਕਟਰ-23 ਵਿਚ ਸਥਿਤ DPS ਸਕੂਲ ਤੋਂ ਇਕ ਬੰਬ ਦੀ ਧਮਕੀ ਬਾਰੇ ਕਾਲ ਮਿਲੀ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਪੁਲਸ, ਫਾਇਰ ਡਿਪਾਰਟਮੈਂਟ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਤਲਾਸ਼ੀ ਮੁਹਿੰਮ 'ਚ ਸ਼ਾਮਲ ਰਹੇ। ਪਿਛਲੇ 11 ਦਿਨਾਂ ਵਿਚ ਇਹ 6ਵੀਂ ਵਾਰ ਹੈ ਜਦੋਂ ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਨੂੰ ਇਸ ਤਰ੍ਹਾਂ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਦਿੱਲੀ ਵਿਚ ਪਿਛਲੇ 11 ਦਿਨਾਂ ਵਿਚ 100 ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਨ੍ਹਾਂ ਧਮਕੀਆਂ ਕਾਰਨ ਡਰ ਦਾ ਮਾਹੌਲ ਹੈ ਪਰ ਹੁਣ ਤੱਕ ਪੁਲਸ ਫਰਜ਼ੀ ਧਮਕੀ ਦੇਣ ਵਾਲੇ ਲੋਕਾਂ ਤੱਕ ਨਹੀਂ ਪਹੁੰਚ ਸਕੀ ਹੈ।
ਇਹ ਵੀ ਪੜ੍ਹੋ- 'ਮੈਂ ਜ਼ਿੰਦਾ ਹਾਂ' ਦੇ ਸਬੂਤ ਲੈ ਕੇ ਘੁੰਮ ਰਿਹੈ ਬਜ਼ੁਰਗ, ਜਾਣੋ ਪੂਰਾ ਮਾਮਲਾ
ਪੁਲਸ ਅਤੇ ਮਾਹਰਾਂ ਦਾ ਕਹਿਣਾ ਹੈ ਕਿ 'ਵਰਚੁਅਲ ਪ੍ਰਾਈਵੇਟ ਨੈੱਟਵਰਕ' (VPN) ਅਤੇ 'ਪ੍ਰਾਕਸੀ ਸਰਵਰ' ਇਸ ਸਮੱਸਿਆ ਨਾਲ ਨਜਿੱਠਣ ਵਿਚ ਮੁੱਖ ਰੁਕਾਵਟ ਹਨ। ਇਸ ਤੋਂ ਇਲਾਵਾ ਇਨ੍ਹਾਂ ਸੇਵਾਵਾਂ ਤੋਂ ਜਾਣਕਾਰੀ ਪ੍ਰਾਪਤ ਕਰਨ ਲਈ ਲੋੜੀਂਦੇ ਕਾਨੂੰਨੀ ਪ੍ਰਬੰਧ ਨਹੀਂ ਹਨ। ਇਸ ਸਾਲ ਮਈ ਤੋਂ ਹੁਣ ਤੱਕ ਈਮੇਲਾਂ ਰਾਹੀਂ ਮਿਲੀਆਂ 50 ਤੋਂ ਵੱਧ ਬੰਬ ਧਮਕੀਆਂ 'ਚ ਦਿੱਲੀ ਦੇ ਸਕੂਲਾਂ, ਹਸਪਤਾਲਾਂ, ਹਵਾਈ ਅੱਡਿਆਂ ਅਤੇ ਏਅਰਲਾਈਨਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ ਪਰ ਪੁਲਸ ਨੂੰ ਅਜੇ ਤੱਕ ਇਨ੍ਹਾਂ ਮਾਮਲਿਆਂ ਵਿਚ ਕੋਈ ਸਫਲਤਾ ਨਹੀਂ ਮਿਲੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8