''ਮੱਛਰਾਂ ਨੂੰ ਮਾਰਨ ਲਈ ਤਲਵਾਰਾਂ ਨਾ ਚਲਾਓ'', ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ FDA ਨੂੰ ਸੁਣਾਈਆਂ ਖਰੀਆਂ-ਖਰੀਆਂ
Wednesday, Aug 12, 2026 - 07:42 AM (IST)
ਮੁੰਬਈ (ਏਜੰਸੀ) - ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਐੱਫ. ਡੀ. ਏ. ਭਾਵ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਨੂੰ ਖਰੀਆਂ-ਖਰੀਆਂ ਸੁਣਾਉਂਦੇ ਹੋਏ ਮੰਗਲਵਾਰ ਕਿਹਾ ਕਿ ਉਹ ਮੱਛਰਾਂ ਨੂੰ ਮਾਰਨ ਲਈ ਤਲਵਾਰਾਂ' ਦੀ ਵਰਤੋਂ ਕਰ ਰਿਹਾ ਹੈ। ਉਸ ਨੂੰ ਆਪਣੀਆਂ ਸ਼ਕਤੀਆਂ ਦੀ ਸਮਝਦਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ। ਹਾਈ ਕੋਰਟ ਨੇ ਚਿਤਾਵਨੀ ਦਿੱਤੀ ਕਿ ਜੇ ਉਸ ਦੀ ਸਖ਼ਤ ਕਾਰਵਾਈ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਭਾਰੀ ਜੁਰਮਾਨਾ ਲਾਇਆ ਜਾਏਗਾ।
ਪੜ੍ਹੋ ਇਹ ਵੀ - 700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
ਕੈਡਿਲਾ ਫਾਰਮਾਸਿਊਟੀਕਲਜ਼ ਵੱਲੋਂ ਕੁਝ ਦਵਾਈਆਂ ਵਿਰੁੱਧ ਐੱਫ. ਡੀ. ਏ. ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਏਜੰਸੀ ਨੂੰ ਨਿਰਦੇਸ਼ ਦਿੱਤਾ ਕਿ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਪਹਿਲਾਂ ਕੰਪਨੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇ। ਕਾਰਜਕਾਰੀ ਚੀਫ ਜਸਟਿਸ ਰਵਿੰਦਰ ਘੁਗੇ ਤੇ ਜਸਟਿਸ ਗੌਤਮ ਦੀ ਬੈਂਚ ਦੀਆਂ ਟਿੱਪਣੀਆਂ ਤੋਂ ਬਾਅਦ ਐੱਫ. ਡੀ. ਏ. ਨੇ ਕਿਹਾ ਕਿ ਰੈਗੂਲੇਟਰ ਪਟੀਸ਼ਨਰ ਵਿਰੁੱਧ ਆਪਣਾ ਹੁਕਮ ਵਾਪਸ ਲਵੇਗਾ, ਕਾਰਨ ਦੱਸੋ ਨੋਟਿਸ ਜਾਰੀ ਕਰੇਗਾ ਅਤੇ ਕੋਈ ਵੀ ਸਖ਼ਤ ਹੁਕਮ ਪਾਸ ਕਰਨ ਤੋਂ ਪਹਿਲਾਂ ਉਸ ਨੂੰ ਸੁਣਵਾਈ ਦਾ ਮੌਕਾ ਪ੍ਰਦਾਨ ਕਰੇਗਾ।
ਪੜ੍ਹੋ ਇਹ ਵੀ - ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
ਕੈਡਿਲਾ ਫਾਰਮਾਸਿਊਟੀਕਲਜ਼ ਲਿਮਟਿਡ ਨੇ ਐੱਫ. ਡੀ. ਏ. ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ’ਚ ਬ੍ਰਾਂਡਿੰਗ ’ਚ ਬਰਾਬਰੀ ਕਾਰਨ ਸੂਬੇ ’ਚ ਉਸ ਦੀਆਂ ਕੁਝ ਦਵਾਈਆਂ ਦੀ ਵਿਕਰੀ ਅਤੇ ਵੰਡ ’ਤੇ ਪਾਬੰਦੀ ਲਾਉਣ ਤੇ 2.45 ਕਰੋੜ ਰੁਪਏ ਦੇ ਸਟਾਕ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ ਗਿਆ ਸੀ । ਸਰਕਾਰੀ ਵਕੀਲ ਨੇਹਾ ਨੇ ਅਦਾਲਤ ਨੂੰ ਦੱਸਿਆ ਕਿ ਦਵਾਈਆਂ ’ਚ ਭੁਲੇਖੇ ਵਾਲੀ ਸਥਿਤੀ ਸੀ, ਜਿਸ ਕਾਰਨ ਇਹ ਫੈਸਲਾ ਲਿਆ ਗਿਆ।
ਪੜ੍ਹੋ ਇਹ ਵੀ - ਹੁਣ 2 ਨਹੀਂ, 3 ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
