ਨਾਬਾਲਗ ਪਤਨੀ ਨਾਲ ਬਿਨਾਂ ਸਹਿਮਤੀ ਦੇ ਸੰਬੰਧ ਬਣਾਉਣਾ ਹੈ ਜਬਰ ਜ਼ਿਨਾਹ : ਹਾਈ ਕੋਰਟ

Friday, Nov 15, 2024 - 04:51 PM (IST)

ਨਾਬਾਲਗ ਪਤਨੀ ਨਾਲ ਬਿਨਾਂ ਸਹਿਮਤੀ ਦੇ ਸੰਬੰਧ ਬਣਾਉਣਾ ਹੈ ਜਬਰ ਜ਼ਿਨਾਹ : ਹਾਈ ਕੋਰਟ

ਮੁੰਬਈ (ਭਾਸ਼ਾ)- ਬੰਬਈ ਹਾਈ ਕੋਰਟ ਨੇ 18 ਸਾਲ ਤੋਂ ਘੱਟ ਉਮਰ ਦੀ ਪਤਨੀ ਦੀ ਪਤਨੀ ਦੇ ਨਾਲ ਬਿਨਾਂ ਸਹਿਮਤੀ ਦੇ ਜਿਨਸੀ ਸੰਬੰਧ ਬਣਾਉਣ ਨੂੰ ਜਬਰ ਜ਼ਿਨਾਹ ਕਰਾਰ ਦਿੱਤਾ ਅਤੇ ਇਸ ਅਪਰਾਧ ਲਈ 10 ਸਾਲ ਦੀ ਕੈਦ ਦੀ ਸਜ਼ਾ ਸੁਣਾਏ ਗਏ ਵਿਅਕਤੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਜੀ ਏ ਸਨਪ ਦੀ ਨਾਗਪੁਰ ਬੈਂਚ ਨੇ 12 ਨਵੰਬਰ ਨੂੰ ਦਿੱਤੇ ਇਕ ਹੁਕਮ 'ਚ ਸੈਸ਼ਨ ਕੋਰਟ ਦੇ 2021 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ 24 ਸਾਲਾ ਵਿਅਕਤੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸੈਸ਼ਨ ਕੋਰਟ ਨੇ ਦੋਸ਼ੀ ਨੂੰ ਆਪਣੀ ਨਾਬਾਲਗ ਪਤਨੀ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਆਫੈਂਸ ਐਕਟ ਅਤੇ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਸੀ ਅਤੇ ਉਸ ਨੂੰ 10 ਸਾਲ ਦੀ ਸਜ਼ਾ ਸੁਣਾਈ ਸੀ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਕਿਉਂਕਿ ਪੀੜਤਾ ਉਸ ਦੀ ਪਤਨੀ ਹੈ, ਇਸ ਲਈ ਉਨ੍ਹਾਂ ਵਿਚਕਾਰ ਹੋਏ ਸਰੀਰਕ ਸਬੰਧਾਂ ਨੂੰ ਜਬਰ ਜ਼ਿਨਾਹ ਨਹੀਂ ਕਿਹਾ ਜਾ ਸਕਦਾ ਪਰ ਹਾਈ ਕੋਰਟ ਨੇ ਕਿਹਾ ਕਿ ਪਤਨੀ ਦੀ ਉਮਰ 18 ਸਾਲ ਤੋਂ ਘੱਟ ਹੋਣ 'ਤੇ ਉਸ ਨਾਲ ਸਹਿਮਤੀ ਨਾਲ ਸੰਬੰਧ ਦੇ ਆਧਾਰ 'ਤੇ ਕੋਈ ਬਚਾਅ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਰੱਦ ਹੋ ਜਾਣਗੇ ਪੈਨ ਕਾਰਡ ਤੇ ਆਧਾਰ ਕਾਰਡ!

ਬੈਂਚ ਨੇ ਕਿਹਾ,''18 ਸਾਲ ਤੋਂ ਘੱਟ ਉਮਰ ਦੀ ਕੁੜੀ ਨਾਲ ਸੰਬੰਧ ਬਣਾਉਣਾ ਜਬਰ ਜ਼ਿਨਾਹ ਹੈ, ਭਾਵੇਂ ਉਹ ਵਿਆਹੁਤਾ ਹੋਵੇ ਜਾਂ ਨਹੀਂ। 18 ਸਾਲ ਤੋਂ ਘੱਟ ਉਮਰ ਦੀ ਪਤਨੀ ਨਾਲ ਬਿਨਾਂ ਸਹਿਮਤੀ ਦੇ ਸੰਬੰਧ ਬਣਾਉਣਾ ਜਬਰ ਜ਼ਿਨਾਹ ਹੈ।'' ਔਰਤ ਨੇ 2019 'ਚ ਦਰਜ ਕਰਵਾਈ ਗਈ ਆਪਣੀ ਸ਼ਿਕਾਇਤ 'ਚ ਕਿਹਾ ਕਿ ਉਹ ਦੋਸ਼ੀ ਨਾਲ ਰਿਸ਼ਤੇ 'ਚ ਸੀ ਪਰ ਉਸ ਦੇ ਮਨ੍ਹਾ ਕਰਨ ਦੇ ਬਾਵਜੂਦ ਉਸ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ ਅਤੇ ਉਸ ਨੂੰ ਗਰਭਵਤੀ ਕਰ ਦਿੱਤਾ। ਸ਼ਿਕਾਇਤ 'ਚ ਕਿਹਾ ਗਿਆ ਕਿ ਇਸ ਤੋਂ ਬਾਅਦ ਦੋਵੇਂ ਇਕੱਠੇ ਰਹਿਣ ਲੱਗੇ ਅਤੇ ਉਨ੍ਹਾਂ ਨੇ ਵਿਆਹ ਕਰ ਲਿਆ ਪਰ ਵਿਅਕਤੀ ਨੇ ਗਰਭਪਾਤ ਕਰਵਾਉਣ 'ਤੇ ਜ਼ੋਰ ਦਿੱਤਾ। ਔਰਤ ਨੇ ਦੋਸ਼ ਲਗਾਇਆ ਕਿ ਵਿਅਕਤੀ ਦੇ ਵਿਆਹ ਦੇ ਨਾਂ 'ਤੇ ਉਸ ਨਾਲ ਕਈ ਵਾਰ ਜਬਰ ਜ਼ਿਨਾਹ ਕੀਤਾ ਅਤੇ ਉਸ ਨੂੰ ਸਰੀਰਕ ਰੂਪ ਨਾਲ ਤੰਗ ਕੀਤਾ। ਅਦਾਲਤ ਨੇ ਕਿਹਾ ਕਿ ਔਰਤ ਨੇ ਇਕ ਬੱਚੇ ਨੂੰ ਜਨਮ ਦਿੱਤਾ ਅਤੇ ਡੀ.ਐੱਨ.ਏ. ਅਨੁਸਾਰ ਦੋਸ਼ੀ ਅਤੇ ਮਹਿਲਾ ਜੈਵਿਕ ਮਾਤਾ-ਪਿਤਾ ਹੈ। ਵਿਅਕਤੀ ਨੇ ਆਪਣੀ ਪਟੀਸ਼ਨ 'ਚ ਖ਼ੁਦ ਨੂੰ ਨਿਰਦੋਸ਼ ਦੱਸਦੇ ਹੋਏ ਕਿਹਾ ਕਿ ਸ਼ਿਕਾਇਤਕਰਤਾ ਉਸ ਦੀ ਪਤਨੀ ਹੈ, ਇਸ ਲਈ ਉਨ੍ਹਾਂ ਵਿਚਾਲੇ ਸੰਬੰਧ ਨੂੰ ਜਬਰ ਜ਼ਿਨਾਹ ਨਹੀਂ ਕਿਹਾ ਜਾ ਸਕਦਾ ਹੈ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਘਟਨਾ ਦੇ ਸਮੇਂ ਮਹਿਲਾ ਨਾਬਾਲਗ ਨਹੀਂ ਸੀ। ਹਾਲਾਂਕਿ ਅਦਾਲਤ ਨੇ ਇਸ ਦਲੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਨੇ ਕਿਹਾ ਕਿ ਦਸਤਾਵੇਜ਼ੀ ਸਬੂਤਾਂ ਅਨੁਸਾਰ ਸ਼ਿਕਾਇਤਕਰਤਾ ਦਾ ਜਨਮ 2002 'ਚ ਹੋਇਆ ਸੀ ਅਤੇ 2019 'ਚ ਜਦੋਂ ਘਟਨਾ ਹੋਈ, ਉਦੋਂ ਉਹ ਨਾਬਾਲਗ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News