ਐੱਸ. ਬੀ. ਆਈ. ਦੀਆਂ ਸ਼ਾਖਾਵਾਂ ਤੋਂ ਖਰੀਦੇ ਜਾ ਸਕਣਗੇ ਬਾਂਡ : ਜੇਤਲੀ

Wednesday, Jan 03, 2018 - 12:02 AM (IST)

ਨਵੀਂ ਦਿੱਲੀ-ਵਿੱਤ ਮੰਤਰੀ ਅਰੁਣ ਜੇਤਲੀ ਨੇ ਸਿਆਸੀ ਪਾਰਟੀਆਂ ਨੂੰ ਚੰਦੇ ਲਈ ਚੋਣ ਬਾਂਡ ਦੀ ਰੂਪ-ਰੇਖਾ ਦਾ ਐਲਾਨ ਕੀਤਾ, ਜੋ 1,000 ਰੁਪਏ, 10,000 ਰੁਪਏ, 1 ਲੱਖ ਰੁਪਏ, 10 ਲੱਖ ਰੁਪਏ ਅਤੇ 1 ਕਰੋੜ ਰੁਪਏ ਦੇ ਮੁੱਲ ਵਿਚ ਮੁਹੱਈਆ ਹੋਣਗੇ। 
ਇਸ ਨੂੰ ਸਿਆਸੀ ਪਾਰਟੀਆਂ ਨੂੰ ਮਿਲਣ ਵਾਲੇ ਚੰਦੇ ਦੀ ਪ੍ਰਕਿਰਿਆ 'ਚ ਪਾਰਦਰਸ਼ਿਤਾ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਦੱਸਿਆ ਜਾ ਰਿਹਾ ਹੈ। ਲੋਕਸਭਾ ਵਿਚ ਇਸ ਦਾ ਵਰਨਣ ਕਰਦੇ ਹੋਏ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਚੋਣ ਬਾਂਡ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਸ ਵਿਵਸਥਾ ਦੇ ਆਰੰਭ ਹੋਣ ਨਾਲ ਦੇਸ਼ ਵਿਚ ਸਿਆਸੀ ਪਾਰਟੀਆਂ ਨੂੰ ਮਿਲਣ ਵਾਲੇ ਚੰਦੇ ਦੀ ਪੂਰੀ ਪ੍ਰਕਿਰਿਆ ਵਿਚ ਕਾਫੀ ਹੱਦ ਤਕ ਪਾਰਦਰਸ਼ਿਤਾ ਆਵੇਗੀ। 
ਜੇਤਲੀ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਚੰਦੇ ਲਈ ਵਿਆਜ ਮੁਕਤ ਬਾਂਡ ਭਾਰਤੀ ਸਟੇਟ ਬੈਂਕ ਤੋਂ ਜਨਵਰੀ, ਅਪ੍ਰੈਲ, ਜੁਲਾਈ ਅਤੇ ਅਕਤੂਬਰ ਮਹੀਨੇ ਵਿਚ ਖਰੀਦੇ ਜਾ ਸਕਦੇ ਹਨ।  ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਚੰਦੇ ਲਈ ਚੋਣ ਬਾਂਡ ਦੀ ਵਿਵਸਥਾ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਜਾਣਕਾਰੀ ਦਿੱਤੀ।


Related News