ਸਰਹੱਦ ’ਤੇ ਵਾੜ ਲਈ ਜ਼ਮੀਨ ਦੇਣ ਨੂੰ ਤਿਆਰ ਪਰ BSF ਦਾ 50 KM ਅਧਿਕਾਰ ਖੇਤਰ ਮਨਜ਼ੂਰ ਨਹੀਂ : ਮਮਤਾ

Friday, Feb 06, 2026 - 09:45 AM (IST)

ਸਰਹੱਦ ’ਤੇ ਵਾੜ ਲਈ ਜ਼ਮੀਨ ਦੇਣ ਨੂੰ ਤਿਆਰ ਪਰ BSF ਦਾ 50 KM ਅਧਿਕਾਰ ਖੇਤਰ ਮਨਜ਼ੂਰ ਨਹੀਂ : ਮਮਤਾ

ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਸੂਬੇ ਦੀਆਂ ਸਰਹੱਦਾਂ ’ਤੇ ਵਾੜ ਲਾਉਣ ਲਈ ਜ਼ਮੀਨ ਦੇਣ ’ਚ ਕੋਈ ਇਤਰਾਜ਼ ਨਹੀਂ ਹੈ ਪਰ ਇਸ ਦੇ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਨੂੰ ਵਾਪਸ ਲੈਣਾ ਹੋਵੇਗਾ। ਉਨ੍ਹਾਂ ਨੇ ਇਸ ਫੈਸਲੇ ਨੂੰ ‘ਮਨਮਾਨਾ’ ਕਰਾਰ ਦਿੱਤਾ। ਰਾਜਪਾਲ ਦੇ ਭਾਸ਼ਣ ’ਤੇ ਵਿਧਾਨ ਸਭਾ ’ਚ ਚਰਚਾ ਦੌਰਾਨ ਬੈਨਰਜੀ ਨੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬਾ ਸਰਕਾਰ ’ਤੇ ਸਰਹੱਦ ਵਾੜ ਲਾਉਣ ’ਚ ਰੁਕਾਵਟ ਪਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕੀਤਾ।

ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਸਮੇਤ ਸਾਰੀਆਂ ਕੇਂਦਰੀ ਏਜੰਸੀਆਂ ਨੂੰ ਪਹਿਲਾਂ ਹੀ ਲੋੜੀਂਦੀ ਜ਼ਮੀਨ ਅਲਾਟ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ, “ਰਾਸ਼ਟਰੀ ਸੁਰੱਖਿਆ ਪ੍ਰਤੀ ਸਾਡੀ ਪੂਰੀ ਵਚਨਬੱਧਤਾ ਹੈ। ਜ਼ਮੀਨ ਕੋਈ ਸਮੱਸਿਆ ਨਹੀਂ ਹੋਵੇਗੀ। ਤੁਹਾਨੂੰ ਜ਼ਮੀਨ ਮਿਲ ਜਾਵੇਗੀ ਪਰ ਪਹਿਲਾਂ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਮਨਮਾਨੇ ਨਿਯਮ ਨੂੰ ਬਦਲਿਆ ਜਾਵੇ।”

ਇਹ ਵੀ ਪੜ੍ਹੋ : ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News