ਬੰਗਲਾਦੇਸ਼ ਨਾਲ ਲੱਗਦੀ ਸਰਹੱਦ ਪੂਰੀ ਤਰ੍ਹਾਂ ਸੀਲ : ਸਿੰਘ

Friday, Sep 22, 2017 - 02:11 AM (IST)

ਬੰਗਲਾਦੇਸ਼ ਨਾਲ ਲੱਗਦੀ ਸਰਹੱਦ ਪੂਰੀ ਤਰ੍ਹਾਂ ਸੀਲ : ਸਿੰਘ

ਕੋਲਕਾਤਾ—ਬੀ. ਐੱਸ. ਐੱਫ. ਦੇ ਪੂਰਬੀ ਕਮਾਂਡ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਰ. ਪੀ. ਸਿੰਘ ਨੇ ਕਿਹਾ ਹੈ ਕਿ ਬੰਗਲਾਦੇਸ਼ ਨਾਲ ਲੱਗਦੀ 4096 ਕਿਲੋਮੀਟਰ ਲੰਬੀ ਭਾਰਤੀ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਵੀਰਵਾਰ ਇਥੇ ਕਿਹਾ ਕਿ ਅਸੀਂ ਸਰਹੱਦ 'ਤੇ ਇਸ ਗੱਲ ਨੂੰ ਯਕੀਨੀ ਬਣਾ ਰਹੇ ਹਾਂ ਕਿ ਕੋਈ ਵੀ ਵਿਅਕਤੀ ਗੈਰ-ਕਾਨੂੰਨੀ ਢੰਗ ਨਾਲ ਭਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਨਾ ਕਰ ਸਕੇ। ਅਸੀਂ ਆਪਣੇ ਸਭ ਜਵਾਨਾਂ ਨੂੰ ਅਲਰਟ 'ਤੇ ਰੱਖਿਆ ਹੋਇਆ ਹੈ। ਅਸੀਂ ਆਪਣੇ ਦੇਸ਼ ਨੂੰ ਖਤਰੇ ਵਿਚ ਨਹੀਂ ਪਾ ਸਕਦੇ। ਇਸ ਲਈ ਸਰਹੱਦ ਦੀ ਨਿਗਰਾਨੀ ਵਿਚ ਕਿਸੇ ਤਰ੍ਹਾਂ ਦੀ ਵੀ ਕੋਤਾਹੀ ਨਹੀਂ ਵਰਤੀ ਜਾ ਰਹੀ। 


Related News