ਜੇਲ੍ਹ ''ਚੋਂ ਭੱਜੇ ਕਈ ਕੈਦੀ ! ਬਾਰਡਰ ਕਰਨਾ ਪਿਆ ਸੀਲ
Thursday, Sep 11, 2025 - 01:17 PM (IST)

ਇੰਟਰਨੈਸ਼ਨਲ ਡੈਸਕ- ਨੇਪਾਲ 'ਚ ਸੋਸ਼ਲ ਮੀਡੀਆ ਬੈਨ ਤੇ ਭ੍ਰਿਸ਼ਟਾਚਾਰ ਦੇ ਕਾਰਨ ਜੈਨ-ਜ਼ੀ ਵੱਲੋਂ ਸ਼ੁਰੂ ਕੀਤੇ ਗਏ ਪ੍ਰਦਰਸ਼ਨ ਲਗਾਤਾਰ ਹਿੰਸਕ ਹੁੰਦੇ ਜਾ ਰਹੇ ਹਨ। ਦੇਸ਼ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਵੀ ਦੇਸ਼ 'ਚ ਸਥਿਤੀ ਕਾਬੂ 'ਚ ਆਉਣ ਦਾ ਨਾਂ ਨਹੀਂ ਲੈ ਰਹੀ। ਇਸ ਦੌਰਾਨ ਜਿੱਥੇ ਹੁਣ ਤੱਕ 30 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ, ਉੱਥੇ ਹੀ ਸੈਂਕੜੇ ਲੋਕ ਜ਼ਖ਼ਮੀ ਹੋ ਚੁੱਕੇ ਹਨ।
ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਦੇਸ਼ ਦੀਆਂ ਕਈ ਜੇਲ੍ਹਾਂ 'ਚੋਂ ਹਜ਼ਾਰਾਂ ਕੈਦੀ ਵੀ ਫਰਾਰ ਹੋ ਗਏ ਹਨ, ਜਿਨ੍ਹਾਂ 'ਚ ਕਈ ਖ਼ਤਰਨਾਕ ਅਪਰਾਧੀ ਵੀ ਸ਼ਾਮਲ ਹਨ। ਉਨ੍ਹਾਂ ਨੂੰ ਫੜਨ ਲਈ ਪੁਲਸ ਫਿਲਹਾਲ ਕਾਰਵਾਈ ਕਰ ਰਹੀ ਹੈ ਤੇ ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਕਈ ਕੈਦੀਆਂ 'ਤੇ ਗੋਲ਼ੀਆਂ ਵੀ ਚਲਾਈਆਂ ਗਈਆਂ ਹਨ। ਇਸ ਦੌਰਾਨ ਕਈ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ ਕਿ ਸੁਰੱਖਿਆ ਦੇ ਮੱਦੇਨਜ਼ਰ ਭਾਰਤ ਨੇ ਨੇਪਾਲ ਨਾਲ ਲੱਗਦੇ ਆਪਣੇ ਬਾਰਡਰ ਨੂੰ ਸੀਲ ਕਰ ਦਿੱਤਾ ਹੈ, ਤਾਂ ਜੋ ਪ੍ਰਦਰਸ਼ਨਕਾਰੀ ਜਾਂ ਫਰਾਰ ਹੋਏ ਕੈਦੀ ਭਾਰਤ 'ਚ ਦਾਖ਼ਲ ਨਾ ਹੋ ਸਕਣ।
ਇਹ ਵੀ ਪੜ੍ਹੋ- ਦੰਗਿਆਂ ਵਿਚਾਲੇ ਨੇਪਾਲ 'ਚ ਫਸ ਗਈ ਭਾਰਤੀ ਖਿਡਾਰਨ ! ਰੋ-ਰੋ ਦੱਸੀ ਹੱਡਬੀਤੀ, ਮੰਜ਼ਰ ਦੇਖ ਤੁਹਾਡੀ ਵੀ ਕੰਬ ਜਾਏਗੀ ਰੂਹ
ਜ਼ਿਕਰਯੋਗ ਹੈ ਕਿ ਅਜਿਹੇ ਸਮੇਂ ਦੌਰਾਨ, ਜਦੋਂ ਦੇਸ਼ 'ਚ ਦੰਗੇ ਛਿੜੇ ਹੋਏ ਹਨ, ਅਕਸਰ ਲੋਕ ਜਾਨ ਬਚਾਉਣ ਲਈ ਸੁਰੱਖਿਅਤ ਜਗ੍ਹਾਵਾਂ ਵੱਲ ਰੁਖ਼ ਕਰਦੇ ਹਨ ਤੇ ਨੇਪਾਲ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਲੋਕ ਭਾਰਤ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਤਣਾਅ ਵਿਚਾਲੇ ਭਾਰਤ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਕਈ ਨੇਪਾਲੀ ਕੈਦੀ ਭਾਰਤੀ ਸੁਰੱਖਿਆ ਫੋਰਸਾਂ ਨੇ ਕਾਬੂ ਵੀ ਕੀਤੇ ਹਨ। ਇਸੇ ਦੇ ਮੱਦੇਨਜ਼ਰ ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਨੇ ਨੇਪਾਲ ਨਾਲ ਲੱਗਦੇ ਭਾਰਤੀ ਬਾਰਡਰ 'ਤੇ ਨਿਗਰਾਨੀ ਵਧਾ ਦਿੱਤੀ ਹੈ ਤੇ ਉੱਥੇ 24 ਘੰਟੇ ਸਖ਼ਤ ਪਹਿਰਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਨੇਪਾਲ ; ਸੜਕਾਂ 'ਤੇ ਉਤਰ ਆਈ ਫ਼ੌਜ, ਪੂਰੇ ਦੇਸ਼ 'ਚ ਲੱਗਾ ਕਰਫਿਊ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e