ਸੰਸਦ ਦਾ ਸਰਦ ਰੁੱਤ ਸੈਸ਼ਨ: ਲੋਕ ਸਭਾ ਅਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

Wednesday, Dec 22, 2021 - 11:38 AM (IST)

ਸੰਸਦ ਦਾ ਸਰਦ ਰੁੱਤ ਸੈਸ਼ਨ: ਲੋਕ ਸਭਾ ਅਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਨਵੀਂ ਦਿੱਲੀ— ਲੋਕ ਸਭਾ ਅਤੇ ਰਾਜ ਸਭਾ ਨੂੰ ਅੱਜ ਯਾਨੀ ਕਿ ਬੁੱਧਵਾਰ ਨੂੰ ਤੈਅ ਸਮੇਂ ਤੋਂ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਵਤੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਨੂੰ ਸ਼ੁਰੂ ਹੋਇਆ ਸੀ। ਸੰਸਦ ਦੇ ਦੋਹਾਂ ਸਦਨਾਂ ’ਚ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ, ਲਖੀਮਪੁਰ ਖੀਰੀ ਘਟਨਾ ਅਤੇ ਹੋਰ ਕਈ ਮੁੱਦਿਆਂ ਸਮੇਤ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੇ ਕੰਮ-ਕਾਜ ਵਿਚ ਵਿਘਨ ਪਿਆ। ਉਂਝ ਸਰਦ ਰੁੱਤ ਸੈਸ਼ਨ ਦੀ ਸਮਾਪਤੀ 23 ਦਸੰਬਰ ਨੂੰ ਹੋਣੀ ਸੀ, ਜਿਸ ਨੂੰ ਇਕ ਦਿਨ ਪਹਿਲਾਂ ਹੀ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਹੁਣ ਕੁੜੀਆਂ ਦੇ ਵਿਆਹ ਦੀ ਉਮਰ ਹੋਵੇਗੀ 21 ਸਾਲ, ਕੈਬਨਿਟ ਵੱਲੋਂ ਤਜਵੀਜ਼ ਨੂੰ ਮਨਜ਼ੂਰੀ

 

ਲੋਕ ਸਭਾ ’ਚ ਕੰਮਕਾਰ ਬਾਰੇ ਸਪੀਕਰ ਓਮ ਬਿਰਲਾ ਨੇ ਕਿਹਾ-
29 ਨਵੰਬਰ ਤੋਂ ਸ਼ੁਰੂ ਹੋਏ ਇਸ ਸਰਦ ਰੁੱਤ ਸੈਸ਼ਨ ਦੌਰਾਨ ਲੋਕ ਸਭਾ ’ਚ 18 ਬੈਠਕਾਂ ਹੋਈਆਂ ਅਤੇ ਸਦਨ ਦਾ ਕੰਮ 82 ਫ਼ੀਸਦੀ ਰਿਹਾ। ਉੱਥੇ ਹੀ ਵਿਰੋਧੀ ਧਿਰ ਦੇ ਹੰਗਾਮੇ ਕਾਰਨ 18 ਘੰਟੇ 48 ਮਿੰਟ ਦਾ ਸਮਾਂ ਬਰਾਬਦ ਹੋਇਆ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਬਾਬਤ ਜਾਣਕਾਰੀ ਦਿੱਤੀ ਹੈ ਕਿ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋਇਆ ਅਤੇ ਇਸ ਦੌਰਾਨ 18 ਬੈਠਕਾਂ ਹੋਈਆਂ, ਜੋ 83 ਘੰਟੇ 12 ਮਿੰਟ ਤੱਕ ਚਲੀਆਂ। ਬਿਰਲਾ ਨੇ ਕਿਹਾ ਕਿ ਇਸ ਸੈਸ਼ਨ ਵਿਚ ਮਹੱਤਵਪੂਰਨ ਵਿੱਤੀ ਅਤੇ ਵਿਧਾਇਕੀ ਮਾਮਲਿਆਂ ਨੂੰ ਨਿਪਟਾਇਆ ਗਿਆ ਅਤੇ ਇਸ ਦੌਰਾਨ 12 ਸਰਕਾਰੀ ਬਿੱਲ ਪੇਸ਼ ਕੀਤੇ ਗਏ ਅਤੇ 9 ਬਿੱਲ ਪਾਸ ਕੀਤੇ ਗਏ। ਸਿਫਰ ਕਾਲ ਦੌਰਾਨ 563 ਮਾਮਲੇ ਚੁੱਕੇ ਗਏ। ਇਸ ਦੌਰਾਨ ਕੋਵਿਡ-19 ਗਲੋਬਲ ਮਹਾਮਾਰੀ ਅਤੇ ਜਲਵਾਯੂ ਪਰਿਵਰਤਨ ਵਿਸ਼ਿਆਂ ’ਤੇ ਸੰਖੇਪ ਚਰਚਾ ਹੋਈ। ਸੰਸਦ ਦੇ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਮੌਜੂਦ ਰਹੇ।

ਇਹ ਵੀ ਪੜ੍ਹੋ :  ਅਹਿਮ ਖ਼ਬਰ : ਲੋਕ ਸਭਾ 'ਚ ਬਿੱਲ ਪਾਸ, ਵੋਟਰ ਕਾਰਡ ਨਾਲ ਜੋੜਿਆ ਜਾਵੇਗਾ ਆਧਾਰ ਕਾਰਡ

ਰਾਜ ਸਭਾ ਵੀ ਅਣਮਿੱਥੇ ਸਮੇਂ ਲਈ ਮੁਲਤਵੀ-
ਰਾਜ ਸਭਾ ਦੀ ਕਾਰਵਾਈ ਵੀ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਪੂਰੇ ਸੈਸ਼ਨ ’ਚ ਇਕ ਵੀ ਦਿਨ ਸੁਚਾਰੂ ਢੰਗ ਨਾਲ ਕੰਮਕਾਜ ਨਹੀਂ ਹੋ ਸਕਿਆ। ਵਿਰੋਧੀ ਧਿਰ ਦੇ 12 ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ ਦਾ ਵਿਰੋਧ ਵਿਰੋਧੀ ਧਿਰ ਕਰਦਾ ਰਿਹਾ। ਇਸ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨ ਨੂੰ ਕੈਬਨਿਟ ’ਚੋਂ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਹੰਗਾਮਾ ਕਰਦਾ ਰਿਹਾ, ਜਿਸ ਕਾਰਨ ਪੂਰਾ ਸੈਸ਼ਨ ਹੰਗਾਮੇ ਦੀ ਭੇਟ ਚੜ੍ਹ ਗਿਆ। ਤ੍ਰਿਣਮੂਲ ਕਾਂਗਰਸ ਦੇ ਸਦਨ ਵਿਚ ਨੇਤਾ ਡੇਰੇਕ ਓ ਬਰਾਇਨ ਨੂੰ ਕੱਲ ਸਭਾਪਤੀ ਦੇ ਆਸਨ ਵੱਲ ਰੂਲ ਬੁੱਕ ਸੁੱਟਣ ’ਤੇ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਚੋਣ ਕਾਨੂੰਨ ਸੋਧ ਬਿੱਲ 2021' ਜਾਣੋ ਇਸ ਦੇ ਲਾਭ


author

Tanu

Content Editor

Related News