ਊਧਮਪੁਰ ਹੈਲੀਕਾਪਟਰ ਹਾਦਸੇ ’ਚ ਗੰਭੀਰ ਰੂਪ ਨਾਲ ਜ਼ਖਮੀ ਦੋਵੇਂ ਪਾਇਲਟਾਂ ਦੀ ਹੋਈ ਮੌਤ

Tuesday, Sep 21, 2021 - 05:02 PM (IST)

ਊਧਮਪੁਰ ਹੈਲੀਕਾਪਟਰ ਹਾਦਸੇ ’ਚ ਗੰਭੀਰ ਰੂਪ ਨਾਲ ਜ਼ਖਮੀ ਦੋਵੇਂ ਪਾਇਲਟਾਂ ਦੀ ਹੋਈ ਮੌਤ

ਜੰਮੂ- ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਮੰਗਲਵਾਰ ਨੂੰ ਫ਼ੌਜ ਦੇ ਚੀਤਾ ਹੈਲੀਕਾਪਟਰ ਦੇ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਣ ਨਾਲ ਦੋਵੇਂ ਪਾਇਲਟ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਫ਼ੌਜ ਨੇ ਇਹ ਜਾਣਕਾਰੀ ਦਿੱਤੀ। ਜੰਮੂ ਰੱਖਿਆ ਬੁਲਾਰੇ ਨੇ ਕਿਹਾ,‘‘ਊਧਮਪੁਰ ਜ਼ਿਲ੍ਹੇ ਦੇ ਪਟਨੀਟਾਪ ਖੇਤਰ ’ਚ ਭਾਰਤੀ ਫ਼ੌਜ ਦਾ ਇਕ ਚੀਤਾ ਹੈਲੀਕਾਪਟਰ ਸਿਖਲਾਈ ਉਡਾਣ ਦੌਰਾਨ ਸ਼ਿਵ ਗੜ੍ਹ ਧਾਰ ਇਲਾਕੇ ’ਚ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ’ਚ ਦੋਵੇਂ ਪਾਇਲਟ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਨੇੜੇ ਦੇ ਮੈਡੀਕਲ ਸਹੂਲਤ ਕੇਂਦਰ ’ਚ ਇਲਾਜ ਲਈ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਹਾਂ ਪਾਇਲਟਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਫ਼ੌਜ ਨੇ ਕਿਹਾ ਕਿ ਊਧਮਪੁਰ ਜ਼ਿਲ੍ਹੇ ’ਚ ਇਕ ਚੀਤਾ ਹੈਲੀਕਾਪਟਰ ਦੇ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਣ ਕਾਰਨ 2 ਪਾਇਲਟ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਊਧਮਪੁਰ ’ਚ ਫ਼ੌਜ ਦਾ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, 2 ਪਾਇਲਟ ਜ਼ਖਮੀ

ਬੁਲਾਰੇ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਪਟਨੀਟਾਪ ਖੇਤਰ ਦੇ ਜੰਗਲ ’ਚ ਭਾਰਤੀ ਫ਼ੌਜ ਦਾ ਇਕ ਚੀਤਾ ਹੈਲੀਕਾਪਟਰ ਸਿਖਲਾਈ ਉਡਾਣ ਦੌਰਾਨ ਸ਼ਿਵ ਗੜ੍ਹ ਧਾਰ ਇਲਾਕੇ ’ਚ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ’ਚ 2 ਪਾਇਲਟ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਕੱਢ ਕੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਪੁਲਸ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਇਕ ਟੀਮ ਤੁਰੰਤ ਇਲਾਕੇ ਵੱਲ ਰਵਾਨਾ ਕੀਤੀ ਗਈ। ਇਲਾਕੇ ’ਚ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਖ਼ਰਾਬ ਦ੍ਰਿਸ਼ਤਾ ਕਾਰਨ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਇਆ ਹੋਵੇਗਾ। ਦੱਸਣਯੋਗ ਹੈ ਕਿ ਕਠੁਆ ਜ਼ਿਲ੍ਹੇ ਦੇ ਬਸ਼ੋਲੀ ਇਲਾਕੇ ’ਚ ਰੰਜੀਤ ਸਾਗਰ ਝੀਲ ਬੰਨ੍ਹ ਇਲਾਕੇ ’ਚ ਇਸ ਸਾਲ ਤਿੰਨ ਅਗਸਤ ਨੂੰ ਫ਼ੌਜ ਦਾ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਇਆ ਸੀ। ਉਸ ਹਾਦਸੇ ’ਚ 2 ਪਾਇਲਟਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਚਮੋਲੀ ’ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਕਈ ਘਰਾਂ ’ਚ ਦਾਖ਼ਲ ਹੋਇਆ ਮਲਬਾ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News